ਮਹਿਲ ਕਲਾਂ 22 ਜੂਨ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਸ੍ਰੋਮਣੀ ਅਕਾਲੀ ਦਲ ਬ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਜੀਤ ਸਿੰਘ ਮਜੀਠੀਆ ਵੱਲੋਂ ਪਿਛਲੇ ਦਿਨੀਂ ਹਮੇਸ਼ਾ ਹੀ ਨੋਜਵਾਨਾਂ ਦੇ ਨਿਧੜਕ ਆਗੂ ਪਰਮਬੰਸ ਸਿੰਘ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਨੋਜਵਾਨ ਵਰਗ ਦਾ ਉਤਸ਼ਾਹ ਹੋਰ ਵਧਿਆ ਹੈ ਇਹ ਵਿਚਾਰ ਯੂਥ ਅਕਾਲੀ ਦਲ ਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਗਾਗੇਵਾਲ ਨੇ ਪ੍ਰੈਸ ਬਿਆਨ ਰਾਹੀਂ ਕਹੇ। ਉਨ੍ਹਾਂ ਨੇ ਕਿਹਾ ਕਿ ਬੰਟੀ ਰੋਮਾਣਾ ਦੀ ਅਗਵਾਈ ਹੇਠ ਨੋਜਵਾਨ ਵਰਗ ਇਕ ਛੱਤਰੀ ਹੇਠ ਇਕੱਠੇ ਹੋ ਸ਼੍ਰੋਮਣੀ ਅਕਾਲੀ ਦਲ ਦੀਆ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਗੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਤੋਂ ਹਰੇਕ ਵਰਗ ਦੁਖੀ ਹੋਇਆ ਪਿਆ ਹੈ ਉਨਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮਜ਼ਦੂਰ ਕਰਜੇ ਦੀ ਪੰਡ ਭਾਰੀ ਹੋਣ ਕਰਕੇ ਖੁਦਕੁਸ਼ੀ ਕਰ ਲਈ ਮਜਬੂਰ ਹੋ ਰਹੇ ਹਨ ਉਨਾ ਨੇ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਰੋਲ ਅਦਾ ਕਰਾਗੇ, ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਨਾਉਣ ਵਿੱਚ ਯੂਥ ਵਿੰਗ ਦੇ ਪ੍ਰਧਾਨ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਅਹਿਮ ਰੋਲ ਹੋਵੇਗਾ ,ਇਸ ਮੌਕੇ ਯੂਥ ਵਿੰਗ ਦੇ ਸਰਕਲ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਛੀਨੀਵਾਲ ਕਲਾਂ, ਸਮਸੇਰ ਸਿੰਘ ਬਾਜਵਾ, ਮਿਸਤਰੀ ਨਿਰਮਲ ਸਿੰਘ ਸਹਿਜੜਾ, ਬਲਜਿੰਦਰ ਸਿੰਘ ਬਿੱਟੂ ਧਨੇਰ, ਕਲਟਰ ਸਿੰਘ ਪੰਡੋਰੀ ਬਲਾਕ ਸੰਮਤੀ ਦੇ ਸਾਬਕਾ ਮੈਬਰ ਗੁਰਸੇਵਕ ਸਿੰਘ ਕਲਾਲਮਾਜਰਾ, ਜੈ ਸਿੰਘ ਛੀਨੀਵਾਲ ਕਲਾਂ, ਹਰਮਨ ਸਿੰਘ ਬੰਟੀ ਟੀਵਾਣਾ ਮਹਿਲ ਕਲਾਂ ਆਦਿ ਆਗੂ ਹਾਜ਼ਰ ਸਨ