ਮਹਿਲ ਕਲਾਂ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਜਿਲ•ਾ ਬਰਨਾਲਾ ਦੇ ਪਿੰਡ ਵਜੀਦਕੇ ਖੁਰਦ ਨਜਦੀਕ ਬਰਨਾਲਾ ਰਾਏਕੋਟ ਮੁੱਖ ਮਾਰਗ ਤੇ ਸਥਿਤ ਗੁਰਦੁਆਰਾ ਬਾਬਾ ਸਤਿਕਰਤਾਰ ਦੇ ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇੱਕ ਅੰਗਹੀਣ ਵਿਆਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੀ । ਮੌਕੇ ਦੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਉਮਰ (60) ਪੁੱਤਰ ਆਤਮਾ ਸਿੰਘ ਵਾਸੀ ਠੀਕਰੀਵਾਲ ਜੋ ਕਿ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਠੀਕਰੀਵਾਲ ਤੋ ਮਾਂਗੇਵਾਲ ਨੂੰ ਰਿਹਾ ਸੀ। ਜਦੋਂ ਉਹ ਪਿੰਡ ਵਜੀਦਕੇ ਖੁਰਦ ਦੇ ਗੁਰਦੁਆਰਾ ਬਾਬਾ ਸਤਿਕਰਤਾਰ ਨਜ਼ਦੀਕ ਮੁੱਖ ਮਾਰਗ ਤੇ ਚੜਨ ਲੱਗਾ ਤਾਂ ਸੜਕ ਪਾਰ ਕਰਨ ਸਮੇ ਲੁਧਿਆਣਾ ਸਾਇਡ ਤੋਂ ਬਰਨਾਲਾ ਨੂੰ ਜਾ ਰਹੀ ਗੱਡੀ ਦੀ ਲਪੇਟ ‘ਚ ਆ ਗਿਆ। ਇਸ ਹਾਦਸੇ ‘ਚ ਜਗਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਦਾ ਪਤਾ ਲੱਗਦਿਆ ਹੀ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਲਖਵਿੰਦਰ ਸਿੰਘ ਤੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ਤੇ ਪੁੱਜੇ ਤੇ ਪੀੜਤ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ਼ ਕੀਤੇ। ਇਸ ਮੌਕੇ ਐਸ ਐਚ ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ ਤੇ ਮ੍ਰਿਤਕ ਦੇ ਪੁੱਤਰ ਚਮਕੌਰ ਸਿੰਘ ਵਾਸੀ ਠੀਕਰੀਵਾਲ ਦੇ ਬਿਆਨਾ ਦੇ ਅਧਾਰ ‘ਤੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਵਿਭਾਗੀ ਕਾਰਵਾਈ ਸੁਰੂ ਕਰ ਦਿੱਤੀ ਹੈ। ਇਸ ਮੌਕੇ ਸਾਬਕਾ ਜਿਲ•ਾ ਪ੍ਰੀਸਦ ਮੈਂਬਰ ਗੁਰਦਿਆਲ ਸਿੰਘ ਮਾਨ,ਜਥੇਦਾਰ ਲਾਭ ਸਿੰਘ ਠੀਕਰੀਵਾਲ,ਪੰਚ ਧਰਮਿੰਦਰ ਸਿੰਘ ਠੀਕਰੀਵਾਲ ਨੇ ਮੌਕੇ ਤੇ ਪੁੱਜ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।