ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਬਰਤਾਨੀਆ ਵਿੱਚ ਪਿਛਲੇ 24 ਘੰਟਿਆਂ ਦੌਰਾਨ 149 ਹੋਰ ਨਵੀਆਂ ਮੌਤਾਂ ਹੋਣ ਦਾ ਸਮਾਚਾਰ ਹੈ। ਸਿਹਤ ਅਤੇ ਸਮਾਜਕ ਦੇਖਭਾਲ ਵਿਭਾਗ ਦੇ ਐਲਾਨ ਅਨੁਸਾਰ ਦੇਸ਼ ਭਰ ਵਿੱਚ ਹੁਣ ਤੱਕ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 43,230 ਹੋ ਗਈ ਹੈ। ਸਰਕਾਰ ਦੁਆਰਾ ਪ੍ਰਾਪਤ ਅੰਕੜਿਆਂ ਵਿੱਚ ਕੇਅਰ ਹੋਮਜ਼ ਅਤੇ ਵਿਆਪਕ ਕਮਿਊਨਟੀ ਸਮੇਤ ਹੋਈਆਂ ਮੌਤਾਂ ਸ਼ਾਮਲ ਹਨ। ਕੋਵਿਡ -19 ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਕੁੱਲ 307,980 ਲੋਕਾਂ ਦੇ ਸਕਾਰਾਤਮਕ ਟੈਸਟ ਕੀਤੇ ਹਨ। ਅੱਜ ਸਵੇਰੇ 9 ਵਜੇ ਤੱਕ 8,710,292 ਟੈਸਟ ਲਏ ਗਏ ਸਨ, ਜਿਨ੍ਹਾਂ ਵਿਚੋਂ 167,023 ਕੱਲ੍ਹ ਕੀਤੇ ਗਏ ਸਨ। ਇੱਕ ਪਾਸੇ ਸਰਕਾਰ ਵੱਲੋਂ ਲਾਕਡਾਊਨ ਢਿੱਲਾਂ ਦਿੱਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਮੌਤਾਂ ਦੀ ਗਿਣਤੀ ਅਜੇ ਵੀ ਸੈਂਕੜਿਆਂ ਵਿੱਚ ਹੈ।