10.9 C
United Kingdom
Sunday, September 6, 2026

More

    ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਲੋਕ ਡਾਊਨ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਮਨਜ਼ੂਰ ਨਹੀਂ- ਛੀਨੀਵਾਲ

    ਮਹਿਲਕਲਾਂ 27 ਜੂਨ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਪਿੰਡ ਛੀਨੀਵਾਲ ਕਲਾਂ ਵਿਖੇ ਕੇਂਦਰ ਤੇ ਰਾਜ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤਰੁੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਜਸਮੇਲ ਸਿੰਘ ਚੰਨਣਵਾਲ ਨੇ ਕਿਹਾ ਕਿ ਸੰਸਾਰ ਭਰ ਵਿੱਚ ਕਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਲੋਕ ਡਾਓੂਨ ਦੇ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਪਛੜੇ ਵਰਗਾਂ ਦੇ ਲੋਕਾ ਦੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਪਏ ਹੋਣ ਕਰਕੇ ਆਰਥਿਕ ਤੌਰ ਤੇ ਕਿਸਾਨ ਮਜ਼ਦੂਰ ਤੇ ਹੋਰ ਗ਼ਰੀਬ ਵਰਗ ਦਾ ਬੁਰੀ ਤਰਾਂ ਤੋਂ ਦਵਾਲਾ ਨਿੱਕਲ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨਾਲ ਕਿਸਾਨ ਮਜ਼ਦੂਰ ਤੇ ਆਮ ਲੋਕਾਂ ਉੱਪਰ ਵਾਧੂ ਬੋਝ ਪਾ ਕੇ ਉਨ੍ਹਾਂ ਨੂੰ ਆਰਥਿਕ ਤੌਰ ਤੇ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਮਜ਼ਦੂਰਾਂ ਤੇ ਲੇਬਰ ਦੀ ਵੱਡੀ ਘਾਟ ਕਾਰਨ ਆਰਥਿਕ ਸੰਕਟ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ ਪਰ ਦੂਜੇ ਪਾਸੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਰਕੇ ਕਿਸਾਨਾਂ ਨੂੰ ਹੋਰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਦੀ ਲਵਾਈ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਭਾਰੀ ਬੋਝ ਝੱਲਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਵੱਡੇ ਵੱਡੇ ਟੈਕਸ ਲਗਾਉਣ ਦੇ ਨਾਲ ਨਾਲ ਧੜਾ ਧੜ ਚਲਾਣ ਕੱਟੇ ਜਾਣ ਕਾਰਨ ਲੋਕਾਂ ਨੂੰ ਆਰਥਕ ਤੌਰ ਤੇ ਕਮਜ਼ੋਰ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਲੋਕ ਮਾਰੂ ਫ਼ੈਸਲਾ ਵਾਪਸ ਨਾ ਲਿਆ ਤਾਂ ਜਥੇਬੰਦੀ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਨੂੰ ਨਾਲ ਲੈ ਕੇ ਅਗਲਾ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਉਨ੍ਹਾਂ ਇਸ ਮੌਕੇ ਉਨਾ ਨੇ ਦੱਸਿਆ ਕਿ ਪਿਛਲੇ ਦਿਨੀ ਕਸਬਾ ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ ਤੇ ਦਰਜ ਕੀਤੇ ਪਰਚੇ ਦੀ ਸਖਤ ਸਬਦਾ ਵਿੱਚ ਨਿੰਦਾ ਕਰਦਿਆਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਮੈਂ ਦੇਣ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾ ਵੱਲੋਂ ਕਿਸਾਨੀ ਨੂੰ ਬਰਬਾਦ ਕਰਨ ਦੀਅਾਂ ਕਿਸਾਨ ਵਿਰੋਧੀ ਨੀਤੀਅਾਂ ਲਾਗੂ ਕਰਕੇ ਕਿਸਾਨੀ ਨੂੰ ੳੁਜਾੜਣ ਦੇ ਰਾਹ ਤੁਲੀਆ ਹੋੲੀਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀ ਖਿਲਾਫ ਵਿਸ਼ਾਲ ਤਿੱਖਾ ਸੰਘਰਸ਼ ਵਿੱਡਣ ਦੀ ਲੋੜ ਹੈ।ਉਕਤ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋ ਡੀਜਲ ਅਤੇ ਪਟਰੋਲ ਦੇ ਰੇਟਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!