ਮਹਿਲ ਕਲਾਂ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਐਮ ਪੀ ਐਫ ਡਬਲਯੂ ਕੁਲਦੀਪ ਸਿੰਘ ਦੀ ਦੇਖ ਰੇਖ ਹੇਠ ਸਿਹਤ ਕੇਂਦਰ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਇੱਕ ਵਿਅਕਤੀ ਦੀ ਜਾਂਚ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਉਸ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਇਕਾਂਤ ਵਾਸ ਕੀਤਾ ਗਿਆ ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਐਮ ਪੀ ਐਫ ਡਬਲਯੂ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਰਿਪੋਰਟ ਵਿੱਚ ਪੋਜਟਿਵ ਆਏ ਵਿਅਕਤੀ ਦੇ ਸੰਪਰਕ ਵਿੱਚ ਆਏ ਕੁੱਲ 4 ਵਿਅਕਤੀਆਂ ਨੂੰ ਟਰੇਸ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਜਿਸ ਵਿੱਚ ਤਿੰਨ ਵਿਅਕਤੀ ਪਿੰਡ ਸ਼ਹਿਰਾਂ ਨਾਲ ਸਬੰਧਤ ਹਨ ਅਤੇ ਇੱਕ ਵਿਅਕਤੀ ਪਿੰਡ ਸੇਖਾਂ ਨਾਲ ਸਬੰਧਿਤ ਹੈ ਉਨ੍ਹਾਂ ਕਿਹਾ ਕਿ ਸਿਹਤ ਭਾਗ ਦੀ ਟੀਮ ਵੱਲੋਂ ਪਿੰਡ ਰੇਹੜਾ ਨਾਲ ਸਬੰਧ ਤੋਂ ਤਿੰਨ ਵਿਅਕਤੀਆਂ ਦੀ ਜਾਂਚ ਲਈ ਸੈਂਪਲ ਭਰੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪੌਦੇ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਰ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਇਸ ਮੌਕੇ ਸੀ ਐੱਚ ਪ੍ਰੀਤੀ ਬਾਲਾ ਆਸ਼ਾ ਵਰਕਰਾਂ ਵੀਰਪਾਲ ਕੌਰ ਅਤੇ ਹਰਬੰਸ ਕੌਰ ਵੀ ਹਾਜ਼ਰ ਸਨ ਇੱਥੇ ਇਹ ਵੀ ਪਤਾ ਲੱਗਿਆ ਕਿ ਪਾਜ਼ੀਟਿਵ ਆਏ ਵਿਅਕਤੀ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਟਰੇਸ ਕੀਤੇ ਜਾਣ ਤੋਂ ਬਾਅਦ ਪਿੰਡਾਂ ਅੰਦਰ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।