ਮਹਿਲ ਕਲਾਂ, 27 ਜੂੂਨ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਸਿਹਤ ਵਿਭਾਗ ਵੱਲੋਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਬਰਨਾਲਾ ਡਾ.ਗੁਰਵਿੰਦਰਬੀਰ ਸਿੰਘ ਦੀ ਦੇਖ-ਰੇਖ ਹੇਠ ਜਿੱਥੇ ਕਰੋਨਾ ਵਿਰੁੱਧ ਲੜਾਈ ਜਾਰੀ ਹੈ, ਉੱਥੇ ਹੋਰ ਸਮਾਜਿਕ ਬੁਰਾਈਆ/ਅਲਾਮਤਾਂ ਵਿਰੁੱਧ ਵੀ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਬਲਾਕ ਪੀ.ਐਚ.ਸੀ ਮਹਿਲ ਕਲਾਂ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਕੇਂਦਰ ਮਹਿਲ ਕਲਾਂ ਦੇ ਨੋਡਲ ਅਫ਼ਸਰ ਡਾ. ਸਿਮਰਨਜੀਤ ਧਾਲੀਵਾਲ ਅਤੇ ਬਲਾਕ ਐਜੂਕੇਟਰ ਕੁਲਜੀਤ ਸਿੰਘ ਨੇ ਓਟ ਕਲੀਨਿਕ ਦੇ ਮਰੀਜ਼ਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਐਸਐਮਓ ਮਹਿਲ ਕਲਾਂ ਡਾ. ਹਰਜਿੰਦਰ ਸਿੰਘ ਆਂਡਲੂ ਨੇ ਕਿਹਾ ਕਿ ਆਮ ਲੋਕਾਂ ਦੀ ਜਾਗਰੂਕਤਾ ਹੀ ਨਸ਼ਿਆਂ ਦੀ ਰੋਕਥਾਮ ਕਰ ਸਕਦੀ ਹੈ। ਇਸ ਮੌਕੇ ਕੋਵਿਡ ਲਈ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਾ. ਪ੍ਰਿਅੰਕਾ, ਇੰਸਪੈਕਟਰ ਜਸਬੀਰ ਸਿੰਘ, ਬੂਟਾ ਸਿੰਘ ਚੁਹਾਨਕੇ, ਗੁਰਮੇਲ ਸਿੰਘ ਕੁਰੜ, ਜਗਰੂਪ ਸਿੰਘ ਤੇ ਗੁਰਿੰਦਰ ਅੱਤਰੀ ਹਾਜ਼ਰ ਸਨ।