ਅਸ਼ੋਕ ਵਰਮਾ
ਬਠਿੰਡਾ, 27 ਜੂਨ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਐਲਾਨੀ ਇਸਤਰੀ ਅਕਾਲੀ ਦਲ ਦੀ 21 ਮੈਂਬਰੀ ਮੁੱਖ ਸਲਾਹਕਾਰ ਕਮੇਟੀ ’ਚ ਸੇਵਾਮੁਕਤ ਜਿਲਾ ਸਿੱਖਿਆ ਅਫਸਰ ਡਾ ਅਮਰਜੀਤ ਕੌਰ ਕੋਟਫੱਤਾ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਉਹ ਬਠਿੰਡਾ ਦਿਹਾਤੀ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੀ ਧਰਮਪਤਨੀ ਹਨ। ਆਪਣੀ ਨਿਯੁਕਤੀ ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਡਾ ਕੋਟਫੱਤਾ ਨੇ ਇਸਤਰੀ ਅਕਾਲੀ ਦਲ ਣੀ ਮਜਬੂਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਵਾਅਦਾ ਕੀਤਾ ਹੈ। ਉਨਾਂ ਆਖਿਆ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ,ਮਜਦੂਰਾਂ ,ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਲੜਾਈ ਲੜੀ ਹੈ ਅਤੇ ਭਵਿੱਖ ’ਚ ਵੀ ਜਾਰੀ ਰੱਖੀ ਜਾਏਗੀ ਜਿਸ ’ਚ ਇਸਤਰੀ ਅਕਾਲੀ ਦਲ ਦੇ ਵਰਕਰ ਵੀ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜਨਗੇ। ਉਨਾਂ ਆਪਣੀ ਨਿਯੁਕਤੀ ਪ੍ਰਤੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੇ ਇਸਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰੰਗੀਰ ਕੌਰ ਦਾ ਧੰਨਵਾਦ ਕੀਤਾ ਹੈ।