16.4 C
United Kingdom
Saturday, September 5, 2026

More

    ਮਿਸ਼ਨ ਫਤਿਹ ਤਹਿਤ ਡੋਰ-ਟੂ-ਡੋਰ ਮੁਹਿੰਮ ਚਲਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

    ਅਸ਼ੋਕ ਵਰਮਾ                               

    ਮਾਨਸਾ, 26 ਜੂਨ : ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਡੋਰ ਟੂ ਡੋਰ ਮੁਹਿੰਮ ਚਲਾ ਕੇ ਹਰ ਪਿੰਡ ਅਤੇ ਹਰ ਵਾਰਡ ਦੇ ਹਰ ਘਰ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਮਿਸ਼ਨ ਫਤਿਹ ਤਹਿਤ ਇਸ ਮਹਾਂਮਾਰੀ ਤੇ ਨੂੰ ਹਰਾ ਕੇ ਲੋਕਾਂ ਦੇ ਸਹਿਯੋਗ ਨਾਲ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿਂਧੂ ਨੇ ਸਮੂਹ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਡੋਰ ਟੂ ਡੋਰ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਏਰੀਆ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਅਤੇ ਹਰ ਵਾਰਡ ਕਵਰ ਹੋਣਾ ਲਾਜ਼ਮੀ ਹੈ ਤਾਂ ਜੋ ਲੋਕ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾ ਸਕਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋ ਸਕਣ।

    ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ 27 ਜੂਨ ਨੂੰ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਕਾਊਂਸਲਰਜ਼, ਪ੍ਰਚਾਰ ਵਹੀਕਲ ਅਤੇ ਸ਼ਹਿਰੀ ਲੋਕਲ ਬਾਡੀਜ਼ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਬਚਾਅ ਸਬੰਧੀ ਹਦਾਇਤਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। 28 ਜੂਨ 2020 ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਰਪੰਚਾਂ, ਪੰਚਾਂ, ਪ੍ਰਚਾਰ ਵਹੀਕਲਾਂ ਅਤੇ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿਚ ਭਾਗ ਲਿਆ ਜਾਵੇਗਾ ਵਧੀਕ ਡਿਪਟੀ ਕਮਿਸ਼ਨਰ ਨੇ ਆਦੇਸ ਦਿੱਤੇ ਕਿ ਤਕਨੀਕੀ ਸਿੱਖਿਆ ਵਿਭਾਗ ਵੱਲੋਂ 29 ਜੂਨ ਨੂੰ ਉੱਚ ਸਿੱਖਿਆ ਵਿਭਾਗ ਵੱਲੋਂ 30 ਜੂਨ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 01 ਜੁਲਾਈ 2020 ਨੂੰ  ਜ਼ਿਲ੍ਹੇ ਦੇ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 02 ਜੁਲਾਈ 2020 ਨੂੰ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਡੋਰ ਟੂ ਡੋਰ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ। 03 ਜੁਲਾਈ 2020 ਨੂੰ ਸਿਹਤ ਵਿਭਾਗ ਵੱਲੋਂ ਇਕ ਰੋਜ਼ਾ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਖੇਡ ਅਤੇ ਯੁਵਕ ਸੇਵਾਵਾ ਵੱਲੋਂ ਸਪੈਸ਼ਲ ਇਕ ਰੋਜ਼ਾ ਪ੍ਰੋਗਰਾਮ ਯੂਥ ਕਲੱਬਾਂ ਅਤੇ ਯੂਥ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ 04 ਜੁਲਾਈ ਨੂੰ ਕੀਤਾ ਜਾਵੇਗਾ ਜਿਸ ਵਿਚ ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਦਾ ਸੁਨੇਹਾ ਦਿੰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸਹਿਕਾਰੀ ਵਿਭਾਗ ਵੱਲੋਂ 05 ਜੁਲਾਈ 2020 ਨੂੰ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਭਾਗ ਇਸ ਮੁਹਿੰਮ ਨੂੰ ਹਰ 15 ਦਿਨਾਂ ਬਾਅਦ ਦੁਹਰਾਵੇਗਾ ਤਾਂ ਜੋ ਕੋਈ ਵੀ ਘਰ ਇਸ ਜਾਗਰੂਕਤਾ ਮੁਹਿੰਮ ਤੋਂ ਵਾਂਝਾ ਨਾ ਰਹੇ ਅਤੇ ਅਸੀਂ ਸਾਰੇ ਨਾਗਰਿਕ ਮਿਲ ਕੇ ਕੋਰੋਨਾ ਨਾਮ ਦੀ ਇਸ ਭਿਆਨਕ ਮਹਾਂਮਾਰੀ ਤੇ ਫਤਿਹ ਪਾ ਸਕੀਏ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!