ਮਹਿਲ ਕਲਾਂ 28 ਜੂਨ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਪਿੰਡ ਵਜੀਦਕੇ ਕਲਾਂ ਵਿਖੇ ਹੋਈ ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਮੀਤ ਪ੍ਰਧਾਨ ਹਰਜੀਤ ਸਿੰਘ ਦੀਵਾਨਾ ਜਰਨਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਖ਼ਜ਼ਾਨਚੀ ਨਾਹਰ ਸਿੰਘ ਗੁੰਮਟੀ ਮਾਨ ਸਿੰਘ ਗੁਰਮ ਕੁਲਦੀਪ ਸਿੰਘ ਚੁਹਾਣਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰ ਲੋਕਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਢਾਂਚੇ ਨੂੰ ਤੋੜ ਕੇ 600 ਕਰੋੜ ਦਾ ਬਜਟ ਖ਼ਤਮ ਕੀਤਾ ਜਾ ਰਿਹਾ ਹੈ ਜਿਸ ਨਾਲ ਪਿੰਡਾਂ ਤੋਂ ਪ੍ਰਕਾਸ਼ ਅਤੇ ਸੜਕਾਂ ਬਣਾਈਆਂ ਜਾਂਦੀਆਂ ਸੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਿਨਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ ਕਾਰਪੋਰੇਟ ਘਰਾਣਿਆਂ ਨੂੰ ਸੱਦਾ ਦੇ ਕੇ ਆਉਣ ਵਾਲੇ ਸਮੇਂ ਵਿੱਚ ਜ਼ਮੀਨਾਂ ਤੇ ਕਬਜ਼ੇ ਕਰਵਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਸਰਕਾਰ ਦੇ ਅਜਿਹੇ ਫ਼ੈਸਲੇ ਲਾਗੂ ਕੀਤੇ ਜਾਣ ਨਾਲ ਜਿੱਥੇ ਕਿਸਾਨਾਂ ਦੇ ਖੇਤੀਬਾੜੀ ਜਿੱਤਣ ਦੇ ਤਬਾਹ ਹੋਣਗੇ ਉੱਥੇ ਮਜ਼ਦੂਰਾਂ ਦੇ ਰੁਜ਼ਗਾਰ ਵੀ ਪੂਰੀ ਤਰ੍ਹਾਂ ਖਤਮ ਹੋ ਜਾਣਗੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਿਨਸਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਰਕੇ ਲਗਾਤਾਰ ਖੇਤੀਬਾੜੀ ਦਾ ਧੰਦਾ ਤਬਾਹ ਹੁੰਦਾ ਜਾ ਰਿਹਾ ਹੈ ਜਿਸ ਕਰਕੇ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ਿਆਂ ਨੂੰ ਦੇਖਦਿਆਂ ਲਗਾਤਾਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ ਪਰ ਕੇਂਦਰ ਤੇ ਰਾਜ ਸਰਕਾਰਾਂ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਕੁੱਲ ਠੋਸ ਕਦਮ ਨਹੀਂ ਚੁੱਕੇ ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ 30 ਜੂਨ ਨੂੰ ਪੰਜਾਬ ਭਰ ਅੰਦਰ ਡਿਪਟੀ ਕਮਿਸ਼ਨਰਾਂ ਡੀ ਸੀ ਦੇ ਦਫ਼ਤਰਾਂ ਅਤੇ ਤਸੀਲਦਾਰ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ ਜਾ ਰਹੇ ਹਨ ਉਨ੍ਹਾਂ ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰਨ ਦੀ ਅਪੀਲ ਕੀਤੀ ਇਸ ਮੌਕੇ ਰਾਜਿੰਦਰ ਸਿੰਘ ਵਜੀਦਕੇ ਗੁਰਦੀਪ ਸਿੰਘ ਵਜੀਦਕੇ ਦਰਸ਼ਨ ਸਿੰਘ ਸੰਧੂ ਗੰਗੋਹਰ ਮਹਿੰਦਰ ਸਿੰਘ ਪੰਡੋਰੀ ਦਰਸ਼ਨ ਸਿੰਘ ਪੰਡੋਰੀ ਨੇ ਵੀ ਆਪਣੇ ਵਿਚਾਰ ਰੱਖੇ।