24.1 C
United Kingdom
Wednesday, June 24, 2026

More

    ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀਆਂ/ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ

    ਅੰਤਿਮ ਫੈਸਲਾ ਯੂ.ਜੀ.ਸੀ. ਦੇ ਨਵੇਂ ਦਿਸ਼ਾ-ਨਿਰਦੇਸ਼ਾਂ ’ਤੇ ਹੋਵੇਗਾ
    ਚੰਡੀਗੜ, 28 ਜੂਨ ( ਰਾਜਿੰਦਰ ਭਦੌੜੀਆ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
    ਹਾਲਾਂਕਿ, ਇਸ ਬਾਰੇ ਅੰਤਿਮ ਫੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ ’ਤੇ ਅਧਾਰਿਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ।
    ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ।
    ਇਹ ਜ਼ਿਕਰਯੋਗ ਹੈ ਕਿ ਯੂ.ਜੀ.ਸੀ. ਵੱਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿੱਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ। ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ’ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿੱਚ ਫੈਸਲਾ ਅਜੇ ਯੂ.ਜੀ.ਸੀ. ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!