17 C
United Kingdom
Sunday, June 21, 2026

More

    ਪੰਜਾਬ ਵਿਚ ਕੇਂਦਰ ਦੇ ਫੈਸਲੇ ਅਨੁਸਾਰ ਜ਼ਿੰਮ ਅਜੇ ਨਹੀਂ ਖੋਲੇ ਜਾ ਸਕਦੇ-ਮੁੱਖ ਮੰਤਰੀ

    ਸੰਕਟ ਹੱਲ ਹੁੰਦੇ ਸਾਰ ਹੀ ਸਕੂਲ ਖੋਲੇ ਜਾਣ ਦਾ ਦਿੱਤਾ ਭਰੋਸਾ
    ਅੰਮ੍ਰਿਤਸਰ,(ਰਾਜਿੰਦਰ ਰਿਖੀ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿਹਤ ਮਾਹਿਰਾਂ ਵੱਲੋਂ ਪੰਜਾਬ ਵਿੱਚ ਮਹਾਂਮਾਰੀ ਦੇ ਸਿਖਰ ਦਾ ਸਮਾਂ ਅਜੇ ਆਉਣ ਬਾਰੇ ਲਾਏ ਅਨੁਮਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਿਸੇ ਵੀ ਸੂਰਤ ਵਿੱਚ ਢਿੱਲ ਬਰਦਾਸ਼ਤ ਨਹੀਂ ਕਰ ਸਕਦਾ। ਫੇਸ ਬੁੱਕ ਲਾਇਵ ਪ੍ਰੋਗਰਾਮ ਵਿਚ ਅੰਮ੍ਰਿਤਸਰ ਵਾਸੀ ਸ਼ਾਲੂ ਅਰੋੜਾ ਵੱਲੋਂ ਸਕੂਲਾਂ ਨੂੰ ਅਗਲੇ ਸਾਲ ਤੱਕ ਬੰਦ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਗਰਮੀਆਂ ਦੀ ਛੁੱਟੀਆਂ ਦੌਰਾਨ ਆਨਲਾਈਨ ਕਲਾਸਾਂ ਬੰਦ ਕਰਵਾਉਣ ਦੀ ਅਪੀਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਛੁੱਟੀਆਂ ਪਹਿਲਾਂ ਹੀ ਲੌਕਡਾਊਨ ਸਮੇਂ ਵਿੱਚ ਐਡਜਸਟ ਕਰ ਦਿੱਤੀਆਂ ਗਈਆਂ ਹਨ, ਜਿਸ ਕਰਕੇ ਹੁਣ ਹੋਰ ਛੁੱਟੀਆਂ ਨਹੀਂ ਦਿੱਤੀਆਂ ਜਾ ਸਕਦੀਆਂ। ਅੱਜ ਦੇ ਬੇਹੱਦ ਸਖਤ ਮੁਕਾਬਲੇ ਦੇ ਯੁੱਗ ਵਿੱਚ ਨਿਰੰਤਰ ਸਿੱਖਿਆ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਹਰ ਪੰਜਾਬੀ ਬੱਚਾ ਵਧੀਆ ਸਿੱਖਿਆ ਹਾਸਲ ਕਰੇ। ਉਨਾਂ ਅੱਗੇ ਕਿਹਾ ਕਿ ਮੌਜੂਦਾ ਸੰਕਟ ਦੇ ਹੱਲ ਹੋਣ ਉਪਰੰਤ ਸਕੂਲ ਮੁੜ ਖੋਲੇ ਜਾਣਗੇ।
    ਇਸੇ ਦੌਰਾਨ ਸ਼ਹਿਰ ਵਾਸੀ ਵਿਕਰਮ ਕੁਮਾਰ ਵੱਲੋਂ ਜਿੰਮਾਂ ਨੂੰ ਖੋਲਣ ਦੀ ਅਪੀਲ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ ਕਿਉਂਕਿ ਕੌਮੀ ਆਫ਼ਤਨ ਐਕਟ ਲੱਗਿਆ ਹੋਇਆ ਹੈ। ਉਨਾਂ ਦੱਸਿਆ ਕਿ ਇਸ ਮੁੱਦੇ ਉਤੇ ਅੱਜ ਤੱਕ 1700 ਸਵਾਲ ਆਏ ਹਨ। ਉਨਾਂ ਕਿਹਾ ਕਿ ਜਿੰਮ ਵਿੱਚ ਵਾਇਰਸ ਦੇ ਅੱਗੇ ਵਧਣ ਦੇ ਜ਼ਿਆਦਾ ਸੰਭਾਵਨਾ ਹੁੰਦੀ ਹੈ। ਉਨਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਜਦੋਂ ਤੱਕ ਜਿੰਮ ਨਹੀਂ ਖੋਲੀਆਂ ਜਾ ਰਹੀਆਂ ਉਦੋਂ ਤੱਕ ਉਹ ਖੁੱਲੇ ਵਿੱਚ ਕਸਰਤ ਕਰਨ, ਇਹੋ ਉਨਾਂ ਲਈ ਸੁਰੱਖਿਅਤ ਹੈ।
    ਇਸੇ ਦੌਰਾਨ ਅੰਮ੍ਰਿਤਸਰ ਵਾਸੀ ਵਿਲੀਅਮਜੀਤ ਸਿੰਘ ਵੱਲੋਂ ਐਸ.ਐਸ.ਐਸ.ਬੀ. ਵੱਲੋਂ ਪਟਵਾਰੀ ਦੀਆਂ 1190 ਅਸਾਮੀਆਂ ਦੀ ਭਰਤੀ ਸਬੰਧੀ ਮੁੱਖ ਮੰਤਰੀ ਨੂੰ ਪੁੱਛੇ ਜਾਣ ਉਤੇ ਉਨਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਇੰਟਰਵਿਊ ਜਲਦੀ ਕਰਵਾਏ ਜਾਣ ਦਾ ਭਰੋਸਾ ਦਿੱਤਾ।ਨਾਲ ਹੀ ਉਨਾਂ ਕਿਹਾ ਕਿ ਜਨਰਲ ਸ਼੍ਰੇਣੀ ਲਈ ਡੀ.ਐਸ.ਪੀਜ਼ ਅਤੇ ਸਬ ਇੰਸਪੈਕਟਰ ਦੀ ਭਰਤੀ ਲਈ ਉਚ ਉਮਰ ਹੱਦ 28 ਤੋਂ ਵਧਾ ਕੇ 32 ਸਾਲ ਕਰਨ ਦੇ ਮੁੱਦੇ ਨੂੰ ਮੰਤਰੀ ਮੰਡਲ ਕੋਲ ਉਠਾਇਆ ਜਾਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!