ਅੰਮ੍ਰਿਤਸਰ,(ਰਾਜਿੰਦਰ ਰਿਖੀ)
ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਕਰੋਨਾ ਵਾਈਰਸ ਤੋਂ ਬਚਾਅ ਲਈ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਹਰੇਕ ਸੁਵਿਧਾ ਸੁੱਧ ਤੇ ਸਾਫ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਪੰਜਾਬ ਸਰਕਾਰ ਵੱਲੋਂ ‘ਹਰ ਘਰ ਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਵੀ.ਡੀ.ਐਸ. ( Voluntary disclosure Scheme) ਅਧੀਨ ਘਰ-ਘਰ ਪਾਣੀ ਦੇ ਮਨਜੂਰਸ਼ੁਦਾ ਕੂਨੈਕਸ਼ਨ ਦੇਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲਾ ਅੰਮ੍ਰਿਤਸਰ ਦੇ ਸਾਰੇ ਪਿੰਡਾਂ ਵਿੱਚ ਗੈਰ ਮਨਜੂਰਸ਼ੁਦਾ ਪੇਂਡੂ ਜਲ ਸਪਲਾਈ ਕੁਨੈਕਸ਼ਨਾਂ ਨੂੰ ਰੈਗੂਲਰ ਕਰਨ ਲਈ ਮੁਹਿੰਮ ਚਲਾਈ ਗਈ ਹੈ। ਇਹ ਜਾਣਕਾਰੀ ਸ੍ਰੀ ਯਾਦਵਿੰਦਰ ਸਿੰਘ ਢਿਲੋਂ ਐਸ ਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ ਨੇ ਦਿੱਤੀ। ਉਨਾਂ ਦੱਸਿਆ ਕਿ ਪੂਰੇ ਜਿਲੇ ਵਿੱਚ ਜਾਗਰੁਕਤਾ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕ ਸਰਕਾਰੀ ਪਾਣੀ ਦੇ ਕੁਨੈਕਸਨਾਂ ਦੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਢਿਲੋਂ ਨੇ ਦੱਸਿਆ ਕਿ ਇਸ ਸਬੰਧੀ ਹਰੇਕ ਕਰਮਚਾਰੀ ਅਧਿਕਾਰੀ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਲੇ ਵਿੱਚ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਮਨਜੂਰਸ਼ੁਦਾ ਪਾਣੀ ਦਾ ਕੁਨੈਕਸ਼ਨ ਲਗਾਉਂਣ ਲਈ ਜਾਗਰੁਕ ਕੀਤਾ ਜਾਵੇ। ਉਨਾਂ ਦੱਸਿਆ ਕਿ ਜਿਲੇ ਵਿੱਚ 15 ਜੂਨ 2020 ਤੋਂ 15 ਜੁਲਾਈ 2020 ਤੱਕ ਇਹ ਮੂਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਿਨਾਂ ਕਿਸੇ ਫੀਸ ਜਾਂ ਜੁਰਮਾਨੇ ਤੋਂ ਅਣਅਧਿਕਾਰਤ ਪਾਣੀ ਦੇ ਕੁਨੇਕਸ਼ਨ ਨੂੰ ਮਨਜੂਰਸ਼ੁਦਾ ਪਾਣੀ ਦੇ ਕੁਨੈਕਸ਼ਨ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਉਪਰੋਕਤ ਸਕੀਮ ਤਹਿਤ ਪ੍ਰਚਾਰ ਵੈਨਾਂ ਵੀ ਚਲਾਈਆਂ ਗਈਆਂ ਹਨ ਅਤੇ ਪਿੰਡਾਂ ਦੇ ਗੁਰਦੁਆਰਿਆਂ ਰਾਹੀਂ ਵੀ ਅਨਾਉਂਸਮੈਂਟ ਕਰਕੇ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ ਜਲ ਸਪਲਾਈ ਵਿਭਾਗ ਵੱਲੋਂ 733 ਗੈਰ ਮਨਜੂਰਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਮਨਜੂਰਸੁਦਾ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਪਰੋਕਤ ਸਕੀਮ ਸਰਕਾਰ ਵੱਲੋਂ ਬਿਲਕੁਲ ਫ੍ਰੀ ਚਲਾਈ ਜਾ ਰਹੀ ਹੈ ਜਿਸ ਦਾ ਇੱਕ ਹੀ ਉਦੇਸ ਹੈ ਕਿ ਅਗਰ ਕੋਈ ਘਰ ਜੋ ਕਿ ਪਿਛਲੇ ਇੱਕ ਸਾਲ ਜਾਂ ਕਿੰਨੇ ਵੀ ਸਮੇਂ ਤੋਂ ਗੈਰ ਮਨਜੂਰਸ਼ੁਦਾ ਪਾਣੀ ਦੇ ਕੁਨੈਕਸ਼ਨ ਤੋਂ ਪਾਣੀ ਪੀ ਰਿਹਾ ਹੈ ਉਸ ਨੂੰ ਕਿਸੇ ਤਰਾਂ ਦਾ ਕੋਈ ਵੀ ਜੁਰਮਾਨਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਗੈਰ ਮਨਜੂਰਸ਼ੁਦਾ ਪਾਣੀ ਦੇ ਕੁਨੈਕਸ਼ਨ ਨੂੰ ਮਨਜੂਰਸ਼ੁਦਾ ਕਰਨ ਲਈ ਕਿਸੇ ਤਰਾਂ ਦੀ ਕੋਈ ਫੀਸ ਲਈ ਜਾਵੇਗੀ ਬਲਕਿ ਉਸ ਦਾ ਪਾਣੀ ਦਾ ਕੂਨੈਕਸਨ ਫ੍ਰੀ ਵਿੱਚ ਮਨਜੂਰਸੁਦਾ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚਲਦਿਆ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਹਰੇਕ ਘਰ ਹਰੇਕ ਨਾਗਰਿਕ ਸੁੱਧ ਅਤੇ ਸਾਫ ਪਾਣੀ ਪੀ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾ ਕੇ ਸਰੀਰਿਕ ਤੋਰ ‘ਤੇ ਤੰਦਰੁਸਤ ਰਹਿਣ ਅਤੇ ਕਰੋਨਾ ਵਾਈਰਸ ਜਿਹੀਆਂ ਬੀਮਾਰੀਆਂ ਤੋਂ ਬਚਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਜਿਸ ਅਧੀਨ ਲੋਕਾਂ ਨੂੰ ਹਰੇਕ ਘਰ ਵਿੱਚ ਸਾਫ ਪਾਣੀ ਪੀਣ ਲਈ ਮਿਲ ਸਕੇ ਇਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲਾ ਅੰਮ੍ਰਿਤਸਰ ਵਿਖੇ ਮਾਰਚ 2021 ਤੱਕ 54920 ਨਵੇਂ ਪਾਣੀ ਦੇ ਕੁਨੈਕਸ਼ਨ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਅਤੇ ਹੁਣ ਤੱਕ ਵਿਭਾਗ ਨੂੰ ਵੱਡੇ ਪੱਧਰ ਤੇ ਪਾਣੀ ਦੇ ਕੂਨੈਕਸ਼ਨਾਂ ਨੂੰ ਮੰਨਜੂਰਸ਼ੁਦਾ ਕਰਨ ਦੇ ਬਿਨੈਪੱਤਰ ਪ੍ਰਾਪਤ ਹੋ ਰਹੇ ਹਨ।