ਪੀਟੀਸੀ ਦੇ ਬਿਹਤਰੀਨ ਪੇਸ਼ਕਾਰ ਦਵਿੰਦਰਪਾਲ ਸਿੰਘ ਦੀ ਭਰ ਜਵਾਨੀ ਵਿੱਚ ਮੌਤ ਹੋਣ ਦਾ ਸਮਾਚਾਰ ਹੈ। ਉਹਨਾਂ ਨੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਦਵਿੰਦਰਪਾਲ ਸਿੰਘ ਜਿੱਥੇ ਬਹੁਤ ਹੀ ਮਿੱਠਬੋਲੜੇ ਸੁਭਾਅ ਦੇ ਮਾਲਕ ਸਨ, ਉੱਥੇ ਆਪਣੇ ਕੰਮ ਪ੍ਰਤੀ ਸੁਹਿਰਦਤਾ ਇਮਾਨਦਾਰੀ ਤੇ ਜਨੂੰਨ ਕਾਬਲੇ ਤਾਰੀਫ਼ ਸੀ। ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਅਦਾਰਾ “ਪੰਜ ਦਰਿਆ” ਇਸ ਰੌਸ਼ਨ ਦਿਮਾਗ਼ ਸਖਸ਼ੀਅਤ ਦੇ ਚਲੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ।