13.7 C
United Kingdom
Monday, June 22, 2026

More

    ਕੈਬਿਨਟ ਮੰਤਰੀ ਸੋਨੀ ਨੇ ਨਿਰਮਲ ਸੇਵਾ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਤਾ 1.50 ਲੱਖ ਰੁਪਏ ਦਾ ਚੈੱਕ

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਗੁਰਬਖਸ਼ ਨਗਰ ਨਵਾਂ ਕੋਟ ਵਿਖੇ ਸਥਿਤ ਨਿਰਮਲ ਸੇਵਾ ਸੁਸਾਇਟੀ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕਿਹਾ ਕਿ ਇਸ ਸੁਸਾਇਟੀ ਵਲੋ ਹਰ ਸਾਲ ਗਰੀਬ ਲੜਕੀਆਂ ਦੇ ਵਿਆਹ ਕਰਵਾਏ ਜਾਂਦੇ ਹਨ ਅਤੇ ਸਾਰਾ ਖ਼ਰਚਾ ਵੀ ਇਸ ਸੁਸਾਇਟੀ ਵਲੋਂ ਹੀ ਕੀਤਾ ਜਾਂਦਾ ਹੈ।
    ਸੋਨੀ ਨੇ ਕਿਹਾ ਕਿ ਇਸ ਸੁਸਾਇਟੀ ਵਲੋਂ ਹੁਣ ਤੱਕ ਲਗਭਗ 2000 ਗਰੀਬ ਲੜਕੀਆਂ ਦੇ ਵਿਆਹ ਕਰਵਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਸੁਸਾਇਟੀ ਵਲੋਂ ਵਿਆਹ ਦੌਰਾਨ ਹਰੇਕ ਲੜਕੀ ਨੂੰ ਵਰਤਣਯੋਗ ਘਰ ਦਾ ਸਾਮਾਨ ਵੀ ਦਿੱਤਾ ਜਾਂਦਾ ਹੈ। ਸੋਨੀ ਨੇ ਨਿਰਮਲ ਸੇਵਾ ਸੁਸਾਇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋਂ ਬਹੁਤ ਹੀ ਭਲਾਈ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਉਹ ਹਰ ਵੇਲੇ ਇਸ ਸੰਸਥਾ ਦੀ ਮਦਦ ਲਈ ਤਿਆਰ ਹਨ।
    ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਬਚਨ ਸਿੰਘ ਨੇ ਸੋਨੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਸਾਲ ਉਹਨਾਂ ਵਲੋਂ ਗਰੀਬ ਲੜਕੀਆਂ ਦੇ ਵਿਆਹ ਸਮੇਂ ਸੁਸਾਇਟੀ ਦੀ ਮਦਦ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਸਾਡੀ ਸੁਸਾਇਟੀ ਜੋ ਗਰੀਬ ਮਾਪੇ ਆਪਣੀਆਂ ਲੜਕੀਆਂ ਦੇ ਵਿਆਹ ਕਰਨ ਤੋਂ ਅਸਮਰਥ ਹੁੰਦੇ ਹਨ, ਉਨਾਂ ਦੀਆਂ ਲੜਕੀਆਂ ਦੇ ਵਿਆਹ ਕਰਦੀ ਹੈ।
    ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸਰਬਜੀਤ ਸਿੰਘ ਲਾਟੀ, ਸੁਰਿੰਦਰ ਕੁਮਾਰ ਛਿੰਦਾ, ਗੁਰਨਾਮ ਸਿੰਘ, ਸੋਨੂੰ ਭਾਟੀਆ, ਕਸ਼ਿਸ ਸ਼ਰਮਾ, ਪਵਨ ਸੰਨੀ, ਰਾਜੀਵ ਸਿੰਘ, ਅਸ਼ਵਨੀ ਕੁਮਾਰ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!