13 C
United Kingdom
Tuesday, April 29, 2025

More

    ਨਵੀਂ ਵੋਟ ਬਣਾਉਣ ਲਈ ਘਰ ਬੈਠੇ ਹੀ ਕੀਤਾ ਜਾ ਸਕਦਾ ਹੈ ਅਪਲਾਈ : ਡੀ ਸੀ ਬਠਿੰਡਾ

    ਅਸ਼ੋਕ ਵਰਮਾ 
    ਬਠਿੰਡਾ, 1 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ੇ ਅੰਦਰ ਯੋਗਤਾ ਮਿਤੀ 01 ਜਨਵਰੀ, 2020 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸ ਸੁਧਾਈ ਦੌਰਾਨ ਆਪਣੀ ਨਵੀਂ ਵੋਟ ਬਣਾਉਣ ਲਈ ਘਰ ਬੈਠੇ ਵੀ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
    ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ 07 ਫਰਵਰੀ, 2020 ਨੂੰ ਪ੍ਰਕਾਸ਼ਿਤ ਵੋਟਰ ਸੂਚੀ ਅਨੁਸਾਰ ਜ਼ਿਲ•ੇ ਵਿੱਚ ਪੈਂਦੇ 6 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਦੀ ਕੁੱਲ ਗਿਣਤੀ 10,28,191 ਹੈ, ਜਿਸ ਵਿੱਚ ਮਰਦ ਵੋਟਰਾਂ ਦੀ ਗਿਣਤੀ 5,43,405,  ਔਰਤਾਂ ਦੀ ਗਿਣਤੀ 4,84,771 ਅਤੇ ਤੀਜਾ ਲਿੰਗ 15 ਅਤੇ ਪ੍ਰੋਜੈਕਟਿਡ ਜਨਸੰਖਿਆ 57,469(18 ਪਲੱਸ) ਅਤੇ 12,086(21.3 ਫੀਸਦੀ) ਵੋਟਰ ਰਜਿਸਟਰਡ ਹਨ। ਇਸ ਅਨੁਸਾਰ ਜ਼ਿਲ•ੇ ਵਿੱਚ ਵੋਟਰਾਂ ਅਤੇ ਜਨਸੰਖਿਆ ਦਾ ਅੰਤਰ 45,383 ਹੈ।  ਇਸ ਅੰਤਰ ਨੂੰ ਪੂਰਾ ਕਰਨ ਲਈ ਉਨ•ਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਸ ਨਾਗਰਿਕ ਦੀ ਉਮਰ ਯੋਗਤਾ ਮਿਤੀ 01 ਜਨਵਰੀ, 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਾਈ ਤਾਂ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਗਏ ਨੈਸ਼ਨਲ ਵੋਟਰ ਸਰਵਿਸ ਪੋਰਟਲ(ਐਨ.ਵੀ.ਐਸ.ਪੀ.) ‘ਤੇ ਨਵੀਂ ਵੋਟ ਬਣਾਉਣ ਲਈ ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰ ਜਾਂ ਵੋਟਰ ਹੈਲਪ ਲਾਈਨ ਐਪਲੀਕੇਸ਼ਨ ਰਾਹੀਂ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 1950 ‘ਤੇ ਵੀ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਾਲ ਕੀਤੀ ਜਾ ਸਕਦੀ ਹੈ।
    ਜ਼ਿਲ•ਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਦਿਵਿਆਂਗ ਵਿਅਕਤੀ(ਅਪਾਹਿਜ) ਆਪਣੀ ਵੋਟ ਬਣਾਉਣ ਲਈ ਅਪਲਾਈ ਕਰਦਾ ਹੈ ਤਾਂ ਉਹ ਫਾਰਮ ਵਿੱਚ ਆਪਣੇ ਅਪਾਹਿਜ ਹੋਣ ਦੀ ਕਿਸਮ ਜ਼ਰੂਰ ਭਰੇ ਤਾਂ ਜੋ ਚੋਣਾਂ ਸਮੇਂ ਉਸਨੂੰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਜੇਕਰ ਕਿਸੇ ਵੋਟਰ ਦੀ ਵੋਟਰ ਸੂਚੀ ਵਿੱਚ ਵੇਰਵੇ ਗਲਤ ਦਰਜ ਹੋਏ ਹੋਣ ਤਾਂ ਉਹ ਵੀ ਉਪਰੋਕਤ ਦਰਸਾਈ ਗਈ ਸਾਇਟ ‘ਤੇ ਅਪਡੇਟ ਕਰ ਸਕਦਾ ਹੈ, ਤਾਂ ਜੋ ਵੋਟਰ ਸੂਚੀ ਨੂੰ ਤੁਰੱਟੀ ਰਹਿਤ ਬਣਾਇਆ ਜਾ ਸਕੇ। ਉਨ•ਾਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਇਸ ਕੰਮ ਵਿੱਚ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦੇਣ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!