2 ਠੀਕ ਹੋਏ, 338 ਨੈਗੇਟਿਵ ਰਿਪੋਰਟਾਂ ਆਈਆਂ
ਅਸ਼ੋਕ ਵਰਮਾ
ਬਠਿੰਡਾ, 3 ਜੁਲਾਈ ।ਬਠਿੰਡਾ ਜ਼ਿਲੇ ਵਿਚ ਅੱਜ ਦੋ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਡਾਕਟਰੀ ਦੇਖਰੇਖ ਤੋਂ ਛੁੱਟੀ ਲੈ ਕੇ ਘਰ ਚਲੇ ਗਏ। ਜਦ ਕਿ 338 ਲੋਕਾਂ ਦੀਆਂ ਨੈਗੇਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ 5 ਨਵੇਂ ਕੇਸ ਵੀ ਸਾਹਮਣੇ ਆਏ ਹਨ ਅਤੇ ਇਹ ਸਾਰੇ ਪੁਰਸ਼ ਹਨ।
ਡਾ: ਕੁੰਦਨਪਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਵਿਖੇ ਬੀਤੇ ਦਿਨ ਬਠਿੰਡਾ ਜ਼ਿਲੇ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ ਜੋ ਕਿ ਕਰੋਨਾ ਪਾਜਿਟਿਵ ਸੀੇ। ਇਸ ਤਰਾਂ ਹੁਣ ਤੱਕ ਜ਼ਿਲੇ ਨਾਲ ਸਬੰਧਤ 4 ਲੋਕਾਂ ਦੀ ਮੌਤ ਕਰੋਨਾ ਕਾਰਨ ਹੋ ਚੁੱਕੀ ਹੈ ਜਦ ਕਿ ਬਠਿੰਡਾ ਵਿਖੇ ਇਕ ਹੋਰ ਜ਼ਿਲੇ ਨਾਲ ਸਬੰਧਤ ਵਿਅਕਤੀ ਦੀ ਮੌਤ ਵੀ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਸੀ। ਉਨਾਂ ਨੇ ਦੱਸਿਆ ਕਿ ਹੁਣ ਜ਼ਿਲੇ ਵਿਚ ਐਕਟਿਵ ਕੇਸ 26 ਹਨ।