3.1 C
United Kingdom
Sunday, March 8, 2026

More

    ਸੁਖਬੀਰ ਬਾਦਲ ਨੂੰ ਰਿੰਕਾ ਕੁਤਬਾ ਬਾਹਮਣੀਆਂ ਨੇ ਦੱਸੀਆਂ ਇਲਾਕੇ ਦੀਆਂ ਮੁਸ਼ਕਲਾਂ

    ਮਹਿਲ ਕਲਾਂ 5 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵਲੋਂ ਆਪਣੇ ਕਾਰਜ ਕਾਲ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਦੇ ਬਣਾਏ ਗਏ ਨੀਲੇ ਕਾਰਡ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਇਨਕੁਆਰੀ ਦੀ ਆੜ ਹੇਠ ਕੱਟੇ ਜਾਣ ਅਤੇ ਹਲਕੇ ਦੀਆ ਹੋਰ ਸਮੱਸਿਆਵਾਂ ਨੂੰ ਲੈ ਕੇ ਡਾ ਭੀਮ ਰਾਓ ਅੰਬੇਡਕਰ ਫਾਉਡੇਸਨ ਦੇ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਰਿੰਕਾ ਕੁਤਬਾ ਬਾਹਮਣੀਆਂ ਨੇ ਸ੍ਰੋਮਣੀ ਅਕਾਲੀ ਦਲ ਬ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਜਾਣਕਾਰੀ ਦਿੱਤੀ, ਇਸ ਸਬੰਧੀ ਰਿੰਕਾ ਬਾਹਮਣੀਆਂ ਨੇ ਦੱਸਿਆ ਕਿ ਉਹਨਾ ਨੇ ਦੱਸਿਆ ਕਿ ਪਿਛਲੇ ਸਮੇਂ ਮਹਿਲ ਕਲਾ ਇਲਾਕੇ ਅੰਦਰ ਫਾਈਨਾਂਸ ਕੰਪਨੀਆਂ ਵੱਲੋਂ ਤਾਲਾਬੰਦੀ ਦੌਰਾਨ ਆਰਥਿਕ ਤੰਗੀ ਦਾ ਸਿਕਾਰ ਹੋਏ ਲੋਕਾਂ ਕੋਲੋਂ ਜਬਰੀ ਵਸੂਲੇ ਜਾਣ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਦਾ ਮਾਮਲਾ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਹੈ ਰਿੰਕਾ ਬਾਹਮਣੀਆਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨਾਲ ਗੱਲਬਾਤ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀਆ ਗਤੀਵਿਧੀਆ ਨੂੰ ਤੇਜ ਕਰਨ ਲਈ ਛੇਤੀ ਹੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਾਂ, ਉਨਾ ਨੇ ਦੱਸਿਆ ਕਿ 7 ਜੁਲਾਈ ਦਿਨ ਬੁੱਧਵਾਰ ਨੂੰ ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਜਬਰ ਜੁਲਮ ਵਿਰੁੱਧ ਦਿੱਤੇ ਜਾ ਰਹੇ ਧਰਨੇ ਵਿੱਚ ਸਾਡੀ ਡਾਂ ਭੀਮ ਰਾਓ ਅੰਬੇਡਕਰ ਫਾਊਡੇਸ਼ਨ ਦੇ ਮੈਂਬਰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨਗੇ, ਉਹਨਾਂ ਨੇ ਦੱਸਿਆ ਇਲਾਕੇ ਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਉਨਾ ਨੇ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!