17 C
United Kingdom
Sunday, June 21, 2026

More

    ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਧਰਨਾ 7 ਜੁਲਾਈ ਨੂੰ

    ਮਹਿਲ ਕਲਾਂ 5 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਤੇਲ ਦੀਆਂ ਵਧੀਆਂ ਕੀਮਤਾਂ ‘ਚ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਤੇ ਪਾਏ ਜਾ ਰਹੇ ਬੋਝ ,ਨੀਲੇ ਕਾਰਡ ਕੱਟਣ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਰਕੇ ਜ਼ਰੂਰਤਮੰਦ ਪਰਿਵਾਰਾਂ ਲਈ ਭੇਜੇ ਰਾਸ਼ਨ ਵਿਚ ਘੋਟਾਲਾ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਅੰਦਰ ਹਰੇਕ ਸ਼ਹਿਰ ਦੇ ਹਰੇਕ ਵਾਰਡ ਅਤੇ ਹਰੇਕ ਪਿੰਡ ਵਿਚ 7 ਜੁਲਾਈ ਨੂੰ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬ ਦੇ ਸੀਨੀਅਰ ਆਗੂ ਤੇ ਮੋਜੂਦਾ ਸੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਸੰਤ ਬਾਬਾ ਦਲਵਾਰ ਸਿੰਘ ਛੀਨੀਵਾਲ ਕਲਾਂ ਤੇ ਪਾਰਟੀ ਦੇ ਸਰਕਲ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਅਕਾਲੀ ਦਲ ਦੀ ਕੋਰ ਕਮੇਟੀ ਜਿਸ ਵਿਚ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼ਾਮਿਲ ਹੋਏ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਕਿ ਭਾਵੇਂ ਕੇਂਦਰ ਵਿਚ ਸਾਡੀ ਭਾਈਵਾਲ ਪਾਰਟੀ ਦੀ ਸਰਕਾਰ ਹੈ ਤੇਲ ਦੇ ਮਾਮਲੇ ਵਿਚ ਅਕਾਲੀ ਦਲ ਨੇ ਪੰਜਾਬ ਦੇ ਲੋਕਾ ਨਾਲ ਖੜਾਂ ਰਹਿਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਕੇਂਦਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ 19 ਰੁਪਏ ਪ੍ਰਤੀ ਲੀਟਰ ਅਤੇ ਪੰਜਾਬ ਸਰਕਾਰ ਵੱਲੋਂ 33 ਰੁਪਏ ਪ੍ਰਤੀ ਲੀਟਰ ਪਿੱਛੇ ਟੈਕਸ ਲਾਏ ਜਾਣ ਦਾ ਵਿਰੋਧ ਕੀਤਾ ਹੈ। ਸ.ਖੁਰਾਣਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਪੰਜਾਬ ਦੀ ਸਰਕਾਰ ਵੱਲੋਂ ਪਹਿਲਾ ਦਿੱਤੀ ਦਾ ਰਹੀ ਕਣਕ, ਦਾਲ ਨਾਂ ਦੇ ਕੇ ਤੇ ਚਾਅ ਪੱਤੀ ਦਾ ਲਾਰਾ ਲਾਕੇ ਨੀਲੇ ਕਾਰਡਾਂ ਤੇ ਕੱਟ ਲਾਕੇ ਅਤੇ ਰਾਹਤ ਲਈ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਵਿਚ ਘੋਟਾਲਾ ਕਰ ਜ਼ਰੂਰਤਮੰਦਾਂ ਦੇ ਮੂੰਹ ਚੋਂ ਰੋਟੀ ਖੋਹਣ ਦਾ ਵੀ ਅਕਾਲੀ ਦਲ ਨੇ ਵਿਰੋਧ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਬ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਕਸਬਾ ਮਹਿਲ ਕਲਾਂ ਵਿਖੇ ਸ੍ਰੋਮਣੀ ਅਕਾਲੀ ਦਲ ਅਤੇ ਲੋਕ ਪੱਖੀ ਹਾਅ ਦਾ ਨਾਅਰਾ ਮਾਰਨ ਵਾਲੀ ਜਨਤਾ ਦੇ ਸਹਿਯੋਗ ਨਾਲ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਕੇ ਰੋਸ ਧਰਨੇ ਕੀਤੇ ਜਾਣਗੇ। ਉਨ੍ਹਾਂ ਯੂਥ ਆਗੂਆਂ ਅਤੇ ਵਰਕਰਾ ਨੂੰ ਇਸ ਲਈ ਤਿਆਰੀ ਕਰਨ ਅਤੇ ਸੰਪਰਕ ਕਰਨ ਲਈ ਕਿਹਾ ਹੈ ਅਤੇ ਕਿਹਾ ਕਿ ਪੰਜਾਬ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਲਈ ਜ਼ੋਰ ਸ਼ੋਰ ਨਾਲ ਤਿਆਰੀ ਕਰ ਸਰਕਾਰ ਦੀ ਜੜਾ ਹਿਲਾ ਦੇਣ।ਇਸ ਮੌਕੇ ਬਚਿੱਤਰ ਸਿੰਘ ਰਾਏਸਰ, ਯੂਥ ਵਿੰਗ ਦੇ ਸਰਕਲ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਛੀਨੀਵਾਲ ਕਲਾਂ, ਕਲਟਰ ਸਿੰਘ ਪੰਡੋਰੀ, ਬਲਜਿੰਦਰ ਸਿੰਘ ਬਿੱਟੂ ਧਨੇਰ, ਸੁਖਵਿੰਦਰ ਸਿੰਘ ਗੋਰਖਾ,ਸਾਬਕਾ ਸਰਪੰਚ ਗੁਰਮੇਲ ਸਿੰਘ ਕਲਾਲਾ, ਡਾ ਰਾਮ ਗੋਪਾਲ ਸਹਿਜੜਾ, ਗੁਰਦੀਪ ਸਿੰਘ ਟੀਵਾਣਾ, ਰਾਜਾ ਰਾਮ ਬੱਗੂ ਖਿਆਲੀ, ਦਵਿੰਦਰ ਸਿੰਘ ਵਜੀਦਕੇ ਖੁਰਦ, ਯੂਥ ਵਿੰਗ ਦੇ ਆਗੂ ਸਮਸੇਰ ਸਿੰਘ ਬਾਜਵਾ, ਨਿਰਮਲ ਸਿੰਘ ਮਿਸਤਰੀ ਸਹਿਜੜਾ, ਬੰਟੀ ਟੀਵਾਣਾ ਆਦਿ ਆਗੂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!