3.5 C
United Kingdom
Sunday, March 8, 2026

More

    ਸ਼ਬਦ ਗਾਇਨ ਨਾਲ ਸ਼ੁਰੂ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ

    ਅਸ਼ੋਕ ਵਰਮਾ, ਮਾਨਸਾ 5 ਜੁਲਾਈ

    ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਮੁਕੰਮਲ ਤਿਆਰੀ ਦਾ ਦਾਅਵਾ ਕੀਤਾ। ਅੱਜ ਐਤਵਾਰ ਦੀ ਛੁੱਟੀ ਦੇ ਬਾਵਜ਼ੂਦ ਰਾਜ ਭਰ ਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਨੂੰ ਅੰਤਮ ਛੂੰਹਾਂ ਦਿੰਦੇ ਰਹੇ। ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਮੁਕਾਬਲੇ ਆਨਲਾਈਨ ਅਤੇ ਸੋਲੋ ਆਈਟਮਜ਼ ਦੇ ਰੂਪ ‘ਚ ਕਰਵਾਏ ਜਾ ਰਹੇ ਹਨ। ਐਸ.ਸੀ.ਈ.ਆਰ.ਟੀ. ਦੀ ਦੇਖ-ਰੇਖ ‘ਚ ਕਰਵਾਏ ਜਾਣ ਵਾਲੇ ਇੰਨ੍ਹਾਂ ਮੁਕਾਬਲਿਆਂ ਦਾ ਵਿਸ਼ਾ-ਵਸਤੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਫਲਸਫਾ, ਉਪਦੇਸ਼, ਕੁਰਬਾਨੀ ਤੇ ਉਸਤਤ ਹੋਵੇਗਾ। ਗੁਰ ਮਰਿਆਦਾ ਨੂੰ ਧਿਆਨ ‘ਚ ਰੱਖ ਕੇ ਕਰਵਾਈ ਜਾਣ ਵਾਲੀ ਇਸ ਪ੍ਰਤੀਯੋਗਤਾ ‘ਚ ਸ਼ਬਦ ਗਾਇਨ, ਕਵਿਤਾ, ਭਾਸ਼ਣ, ਸੁੰਦਰ ਲਿਖਾਈ, ਗੀਤ, ਸੰਗੀਤਕ ਸਾਜ਼ ਵਜਾਉਣ, ਪੇਂਟਿੰਗ, ਪੋਸਟਰ ਮੇਕਿੰਗ, ਸਲੋਗਨ ਲਿਖਣੇ, ਪੀ.ਪੀ.ਟੀ. ਮੇਕਿੰਗ ਤੇ ਦਸਤਾਰਬੰਦੀ ਮੁਕਾਬਲੇ ਸ਼ਾਮਲ ਹਨ। ਇਹ ਮੁਕਾਬਲੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਨਾਲ ਹੀ ਇੰਨ੍ਹਾਂ ਤਿੰਨਾਂ ਵਰਗਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵੱਖਰੇ ਮੁਕਾਬਲੇ ਵੀ ਕਰਵਾਏ ਜਾਣਗੇ। ਦੱਸਿਆ ਕਿ ਇੰਨ੍ਹਾਂ 11 ਮੁਕਾਬਲਿਆਂ ਵਾਲੀ ਪ੍ਰਤੀਯੋਗਤਾ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੋਵੇਗੀ ਅਤੇ ਰਾਜ ਪੱਧਰ ਤੱਕ ਚੱਲੇਗੀ। ਇਨ੍ਹਾਂ ਮੁਕਾਬਲਿਆਂ ‘ਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ,ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਪਦੇਸ਼, ਫਲਸਫੇ ਤੇ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਪੂਰਾ ਗਿਆਨ ਹਾਸਿਲ ਹੋ ਸਕੇ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਸਭ ਜਾਣੂ ਹੋ ਸਕਣ,ਇੰਨ੍ਹਾ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇਣ ਦੇ ਨਾਲ-ਨਾਲ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲ ਮੁਖੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਬੱਚਿਆਂ ਨੂੰ ਅਗਵਾਈ ਦੇਣ ਵਾਲੇ ਅਧਿਆਪਕਾਂ ਦਾ ਵਿਭਾਗ ਵੱਲੋਂ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਲਈ ਜਿਲ੍ਹੇ ਦੇ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਗੁਰਲਾਭ ਸਿੰਘ, ਜ਼ਿਲ੍ਹਾ ਨੋਡਲ ਅਫਸਰ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਚ ਇਸ ਸਬੰਧੀ ਤਿਆਰੀਆਂ ਮੁਕੰਮਲ ਹਨ,ਬਾਕੀ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਆਨਲਾਈਨ ਪੜ੍ਹਾਈ ਦੇ ਨਾਲ ਇਨ੍ਹਾਂ ਮੁਕਾਬਲਿਆਂ ਲਈ ਵੀ ਬੱਚਿਆਂ ਨੂੰ ਉਤਸ਼ਾਹਤ ਕਰ ਰਹੇ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!