2.1 C
United Kingdom
Saturday, March 7, 2026

More

    ਕੈਬਿਨਟ ਮੰਤਰੀ ਸੋਨੀ ਨੇ ਅੰਮ੍ਰਿਤਸਰ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਟਿਊਬਵੈਲ ਦਾ ਕੀਤਾ ਉਦਘਾਟਨ

    50 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ,ਨਾਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ

    ਅੰਮ੍ਰਿਤਸਰ,(ਰਾਜਿੰਦਰ ਰਿਖੀ)


    ਪੰਜਾਬ ਸਰਕਾਰ ਵਲੋ ਕੋਰੋਨਾ ਮਾਹਾਮਾਰੀ ਤੇ ਕਾਬੂ ਪਾਉਣ ਲਈ ਹਰ ਤਰਾਂ ਦੇ ਤਰੀਕੇ ਵਰਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਹਾਮਾਰੀ ਤੋ ਜਾਣੂ ਕਰਵਾਉੁਣ ਅਤੇ ਬਚਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸੇੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ:60 ਬਾਜ਼ਾਰ ਕਾਠੀਆਂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ।
    ਸੋਨੀ ਨੇ ਕਿਹਾ ਕਿ ਇੰਨਾਂ ਗਰਮੀਆਂ ਦੇ ਸ਼ੀਜਨ ਦੌਰਾਨ ਕੇਦਰੀ ਵਿਧਾਨਸਭਾ ਹਲਕੇ ਵਿਚ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ 80 ਫੀਸਦੀ ਤੋ ਜਿਆਦਾ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣਗੇ। ਸੋਨੀ ਨੇ ਕਿਹਾ ਕਿ ਸਾਰੀਆਂ ਵਾਰਡਾਂ ਵਿਚ ਐਲ ਈ ਡੀ ਲਾਈਟਾਂ ਲੱਗਣ ਦਾ ਕੰਮ ਪੂਰਾ ਹੋ ਚੁੱਕਾ ਹੈ।
    ਸੋਨੀ ਨੇ ਵਾਰਡ ਨੰ: 60 ਵਿਖੇ ਹੀ ਸਥਿਤ ਬਾਜ਼ਾਰ ਭਾਂਡਿਆਂ ਵਾਲੇ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ, ਨਾਲੀਆਂ ਦੇ ਕੰਮ ਦੀ ਵੀ ਸ਼ੁਰਆਤ ਕਰਵਾਈ। ਸੋਨੀ ਨੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਗੁਣਵਤਾ ਦੇ ਕੰਮ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰਾ ਕੰਮ ਆਪਣੀ ਦੇਖ ਰੇਖ ਵਿਚ ਕਰਵਾਉਣ ਅਤੇ ਮਿਥੇ ਸਮੇਂ ਦੌਰਾਨ ਕੰਮ ਨੂੰ ਮੁਕੰਮਲ ਕੀਤਾ ਜਾਵੇ।

    ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ ਅਤੇ ਆਪਣੇ ਮੋਬਾਇਲ ਫੋਨਾਂ ਵਿਚ ਕੋਵਾ ਐਪ ਡਾਊਨਲੋਡ ਜ਼ਰੂਰ ਕਰਨ। ਉਨਾਂ ਕਿਹਾ ਕਿ ਸਰਕਾਰ ਵਲੋ ਚਲਾਏ ਜਾ ਰਹੇ ਮਿਸ਼ਨ ਫਤਿਹ ਨੂੰ ਤੁਹਾਡੇ ਸਹਿਯੋਗ ਨਾਲ ਹੀ ਫਤਿਹ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ।

    ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੋਸਲਰ ਮਹੇਸ ਖੰਨਾ, ਸੁਨੀਲ ਵਿਜ, ਸੁਪ੍ਰੀਤ ਸਿੰਘ ਬਬਲੂ, ਲਾਲੀ ਸ਼ਾਹ, ਦੇਸਰਾਜ, ਪਵਨ ਕੁਮਾਰ, ਨਵਦੀਪ ਸਿੰਘ, ਪ੍ਰਧਾਨ ਬਚਨ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!