ਮਹਿਲ ਕਲਾ 7 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ ਸੁਖਬੀਰ ਸਿੰਘ ਬਾਦਲ ਨੇ ਦਵਿੰਦਰ ਬੀਹਲਾ ਨੂੰ ਅੱਜ ਸੀਨੀਅਰ ਲੀਡਰ ਸੁਰਜੀਤ ਸਿੰਘ ਰੱਖੜਾ ਦੇ ਯਤਨਾਂ ਸਦਕਾ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬ ਦੇ ਸੀਨੀਅਰ ਇਸਤਰੀ ਆਗੂ ਬੇਅੰਤ ਕੌਰ ਖਹਿਰਾ ਬੀਹਲਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ।ਉਨ੍ਹਾਂ ਨੇ ਦੱਸਿਆ ਕਿ ਪਿਛਲੀ ਵਿਧਾਨ ਸਭਾ 2017 ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੇ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਝੂਠ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਦਿੱਤਾ ਸੀ , ਪਰ 3 ਸਾਲ ਦੇ ਅੰਦਰ ਹੀ ਸਾਰੀ ਸੱਚਾਈ ਲੋਕਾਂ ਦੇ ਸਾਹਮਣੇ ਆ ਗਈ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।ਉਨਾ ਨੇ ਕਿਹਾ ਕਿ ਸ ਸੁਖਦੇਵ ਸਿੰਘ ਢੀਂਡਸਾ ਨੂੰ ਨਵੀਂ ਪਾਰਟੀ ਬਨਾਉਣ ਤੇ ਵਿਅੰਗ ਕਰਦਿਆਂ ਮੁਬਾਰਕਾਂ ਨੇ ਦਿੱਤੀਆ। ਉਨ੍ਹਾਂ ਨੇ ਕਿਹਾ ਕਿ ਸ ਸੁਖਦੇਵ ਸਿੰਘ ਢੀਂਡਸਾ ਬਹੁਤ ਲੰਬੇ ਸਮੇਂ ਤੋਂ ਪਾਰਟੀ ਪ੍ਰਧਾਨ ਬਣਨ ਦੇ ਚਾਹਵਾਨ ਸਨ । ਹੁਣ ਇਨਾ ਦੀ ਇਛਾਂ ਪੂਰੀ ਹੋ ਗਈ ਹੈ ਉਨਾ ਨੇ ਕਿਹਾ ਕਿ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਉਨਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਘੇਰਿਆ ਕਿਹਾ ਕਿ ਆਰਡੀਨੈਂਸ ਕੈਪਟਨ ਸਰਕਾਰ ਵੱਲੋਂ ਪਹਿਲਾਂ ਹੀ ਇੱਕ ਅੈਟਕ ਬਣਾ ਕੇ ਲਾਗੂ ਕੀਤਾ ਗਿਆ ਹੈ ਉਨਾਂ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪਣੀ ਮਾਂ ਪਾਰਟੀ ਦੀ ਸਰਕਾਰ ਬਨਾਉਣ ਗੇ। ਉਨ੍ਹਾਂ ਨੇ ਦੱਸਿਆ ਕਿ ਦਵਿੰਦਰ ਸਿੰਘ ਬੀਹਲਾ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵੱਲੋਂ ਇਹਨਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ ਸੁਰਜੀਤ ਸਿੰਘ ਰੱਖੜਾ, ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਾਬਾ ਬਲਬੀਰ ਸਿੰਘ ਘੁੰਨਸ, ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ, ਇਸਤਰੀ ਅਕਾਲੀ ਦਲ ਦੇ ਜਿਲਾ ਦਿਹਾਤੀ ਪ੍ਰਧਾਨ ਜਸਵਿੰਦਰ ਕੌਰ ਠੁੱਲੀਵਾਲ,ਯੂਥ ਵਿੰਗ ਦੇ ਕੌਮੀ ਆਗੂ ਗੁਰਸੇਵਕ ਸਿੰਘ ਗਾਗੇਵਾਲ ਪਾਰਟੀ ਦੇ ਸਰਕਲ ਟੱਲੇਵਾਲ ਦੇ ਪ੍ਰਧਾਨ ਬਚਿੱਤਰ ਸਿੰਘ ਰਾਏਸਰ, ਨੰਬਰਦਾਰ ਜਗਜੀਤ ਸਿੰਘ, ਸਾਬਕਾ ਸਰਪੰਚ ਨਿਸਾਨ ਸਿੰਘ ਗਹਿਲ, ਇਲਾਕੇ ਦੇ ਪੰਚ ਸਰਪੰਚ ਅਤੇ ਅਕਾਲੀ ਆਗੂ ਹਾਜ਼ਰ ਸਨ।