ਮਹਿਲ ਕਲਾਂ 8 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਲੰਬਾ ਸਮਾਂ ਸ੍ਰੋਮਣੀ ਅਕਾਲੀ ਦਲ (ਬ) ‘ਚ ਸੇਵਾ ਕਰਦੇ ਰਹੇ ਸੀਨੀਅਰ ਆਗੂ ਬੇਦਾਗ ਸਖਸੀਅਤ ਸ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੂੰ ਲੁਧਿਆਣਾ ਵਿਖੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਇਕੱਤਰ ਹੋ ਕੇ ਨਵੇ ਬਣੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਕੋਮੀ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਸ ਢੀਂਡਸਾ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਕਾਂਝਲਾ, ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸ ਅਜੀਤ ਸਿੰਘ ਕੁਤਬਾ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਰੂਬਲ ਗਿੱਲ ਕਨੈਡਾ ਮਹਿਲ ਖੁਰਦ ,ਯੂਥ ਵਿੰਗ ਦੇ ਦਿਹਾਤੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ਬਰਨਾਲਾ, ਸ ਸੁਰਿੰਦਰ ਸਿੰਘ ਆਹਲੂਵਾਲੀਆ,ਸਾਬਕਾ ਚੈਅਰਮੈਨ ਕਰਨੈਲ ਸਿੰਘ ਠੁੱਲੀਵਾਲ, ਸਰਪੰਚ ਬਲਦੀਪ ਸਿੰਘ ਮਹਿਲ ਖੁਰਦ, ਸਾਬਕਾ ਸਰਪੰਚ ਜਗਰਾਜ ਸਿੰਘ ਰਾਜਾ ਬੀਹਲਾ ,ਪੰਚ ਗੁਰਪ੍ਰੀਤ ਸਿੰਘ ਚੀਨਾ ਮਹਿਲ ਕਲਾਂ, ਯੂਥ ਵਿੰਗ ਦੇ ਸਰਕਲ ਟੱਲੇਵਾਲ ਦੇ ਪ੍ਰਧਾਨ ਗੁਰਜੀਤ ਸਿੰਘ ਖੰਨਾ ਰਾਏਸਰ, ਹਰਦੇਵ ਸਿੰਘ ਜਮੰਦਾ ਕੁਰੜ, ਜਗਸੀਰ ਸਿੰਘ ਭੋਲਾ ਛੀਨੀਵਾਲ ਕਲਾਂ ਆਦਿ ਆਗੂਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਹੁਣ ਸਹੀ ਅਰਥਾਂ ਵਿੱਚ ਬੇਦਾਗ ਸਖਸੀਅਤ ਸ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਅਗਵਾਈ ਵਿੱਚ ਪੰਜਾਬ ਦੇ ਅੰਦਰ ਤੀਜਾ ਬਦਲ ਮਿਲੇਗਾ।