ਅਸ਼ੋਕ ਵਰਮਾ
ਬਠਿੰਡਾ,9ਜੁਲਾਈ । ਸਰਕਾਰੀ ਸਕੂਲਜ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਦੀ ਜਿਲਾ ਇਕਾਈ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਗੁਰਵਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਐਲ.ਏ. ਕੇਡਰ ਦੇ ਮੰਗਾਂ-ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪਹੁੰਚੇ ਸਾਥੀਆਂ ਨੇ ਡਿਊਟੀ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਯੂਨੀਅਨ ਦੀ ਜਿਲਾ ਕਮੇਟੀ ਸਾਹਮਣੇ ਰੱਖਿਆ। ਮੀਟਿੰਗ ਵਿੱਚ ਲੰਬੀ ਵਿਚਾਰ ਚਰਚਾ ਤੋਂ ਬਾਅਦ ਪੇ ਸਕੇਲ ਅਨਾਮਲੀ ਦੂਰ ਕਰਨਾ, ਆਸਾਮੀ ਦਾ ਨਾਮ ਬਦਲ ਕੇ ਲੈਬਾਰਟਰੀ ਅਸਿਸਟੈਂਟ ਕਰਨਾ, ਯੋਗਤਾ ਦੇ ਹਿਸਾਬ ਨਾਲ਼ ਤਰੱਕੀ ਕਰਨਾ, ਰਮਸਅ ਲੈਬ ਅਟੈਂਡੈਂਟਾਂ ਨੂੰ ਵਿਭਾਗ ਅਧੀਨ ਰੈਗੂਲਰ ਕਰਨਾ ਆਦਿ ਮੁੱਖ ਮੰਗਾਂ ਉਭਰ ਕੇ ਸਾਹਮਣੇ ਆਈਆਂ। ਜਿਲਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਮੀਟਿੰਗ ਵਿੱਚ ਹਾਜਰ ਸਾਥੀਆਂ ਨੂੰ ਉਨਾਂ ਦੇ ਸਾਰੇ ਮੰਗਾਂ-ਮਸਲਿਆਂ ਨੂੰ 15 ਜੁਲਾਈ ਨੂੰ ਹੋਣ ਵਾਲੀ ਸੂਬਾ ਇਕਾਈ ਦੀ ਮੀਟਿੰਗ ਵਿੱਚ ਉਠਾਉਣ ਦਾ ਭਰੋਸਾ ਦਿਵਾਇਆ। ਜਿਲਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਮੀਟਿੰਗ ਵਿੱਚ ਹਾਜਰ ਸਾਥੀਆਂ ਨੂੰ ਵਿਭਾਗੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਜਿਲਾ ਵਿੱਤ ਸਕੱਤਰ ਲਖਵਿੰਦਰ ਸਿੰਘ ਮੌੜ ਤੇ ਜਿਲਾ ਸਹਾਇਕ ਸਕੱਤਰ ਗੁਰਜੀਤ ਸਿੰਘ ਨੇ ਯੂਨੀਅਨ ਦੀਆਂ ਗਤੀਵਿਧੀਆਂ ਤੋਂ ਸਾਥੀਆਂ ਨੂੰ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਨਵਦੀਪ ਚੋਟੀਆਂ, ਕੁਲਦੀਪ ਸਿੰਘ ਖਿਆਲੀਵਾਲਾ, ਹਰਜਿੰਦਰ ਸਿੰਘ, ਰਾਜਵੰਤ ਸਿੰਘ ਲਹਿਰਾ ਬੇਗਾ, ਜਸਪ੍ਰੀਤ ਸਿੰਘ ਮੌੜ, ਹਰਿੰਦਰ ਸਿੰਘ, ਗੁਰਜੀਤ ਸਿੰਘ, ਕਰਮਜੀਤ ਸਿੰਘ ਨਥਾਣਾ, ਜਗਦੀਪ ਸਿੰਘ ਕੋਟਫੱਤਾ ਹਾਜ਼ਰ ਸਨ।