15.3 C
United Kingdom
Monday, June 22, 2026

More

    ਯੁਵਕ ਸੇਵਾਵਾਂ ਵਿਭਾਗ ਵੱਲੋਂ ਬੁਢਲਾਡਾ ਦੇ ਯੂਥ ਕਲੱਬਾਂ ਨੂੰ ਕੀਤਾ ਗਿਆ ਸਨਮਾਨਿਤ

    ਅਸ਼ੋਕ ਵਰਮਾ       
    ਮਾਨਸਾ, 09 ਜੁਲਾਈ  : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਬੁਢਲਾਡਾ ਯੂਥ ਕਲੱਬਾਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
    ਇਸ ਮੌਕੇ ਸ਼੍ਰੀ ਮਾਨ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਕਲੱਬਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕਾਫ਼ੀ ਸਹਿਯੋਗ ਕੀਤਾ ਅਤੇ ਲੰਗਰ, ਮੈਡੀਕਲ ਤੋਂ ਇਲਾਵਾ ਹੋਰ ਸਮਾਜ ਭਲਾਈ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਯੁਵਕ ਸੇਵਾਵਾਂ ਵਿਭਾਗ ਵੱਲੋਂ 2500 ਦੇ ਕਰੀਬ ਨੌਜਵਾਨਾਂ ਨੂੰ ਕੋਵਾ ਪੰਜਾਬ ਐਪ ਡਾਊਨਲੋਡ ਕਰਵਾਈ ਗਈ ਅਤੇ ਕਲੱਬਾਂ ਵੱਲੋਂ ਲਗਾਤਾਰ ਕੋਰੋਨਾ ਬਾਰੇ ਜਾਗਰੂਕ ਮੁਹਿੰਮ ਚਲਾਈ ਜਾ ਰਹੀ ਹੈ।
    ਸਹਾਇਕ ਡਾਇਰੈਕਟਰ ਸ਼੍ਰੀ ਰਘਬੀਰ ਮਾਨ ਨੇ ਦੱਸਿਆ ਕਿ ਇਸ ਦੌਰਾਨ ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਕੋਰੋਨਾ ਯੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਕਾਲਜ ਦੇ ਐਮ.ਡੀ. ਕਮਲ ਸਿੰਗਲਾ ਅਤੇ ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਰੱਲੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ‘ਤੇ ਚਾਨਣਾ ਪਾਇਆ।ਇਸ ਉਪਰੰਤ ਡਾ. ਕਰਨੈਲ ਵੈਰਗੀ ਅਤੇ ਬਰੇਟਾ ਪ੍ਰੋਗਰਾਮ ਅਫ਼ਸਰ ਸ਼੍ਰੀ ਦਰਸ਼ਨ ਸਿੰਘ ਬਰੇਟਾ ਨੇ ਦੱਸਿਆ ਕਿ ਐਨ.ਐਸ.ਐਸ. ਵਲੰਟੀਅਰਾਂ ਵੱਲੋਂ 45000 ਮਾਸਕ ਦਾਣਾ ਮੰਡੀਆਂ ਵਿੱਚ ਕਿਸਾਨਾਂ, ਲੇਬਰ ਆਦਿ ਨੂੰ ਵੰਡ ਕੀਤੀ ਗਈ।
    ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਮਾਨਸਾ ਦੇ ਕਾਊਂਸਲਰ ਸ਼੍ਰੀ ਰਜਿੰਦਰ ਵਰਮਾ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਬੱਚਿਆਂ ਦੀ ਕਾਉਂਸਲਿੰਗ ਲਈ ਚਾਈਲਡ ਹੈਲਪ ਲਾਈਨ ਨੰਬਰ 1098 ‘ਤੇ ਸੰਪਰਕ ਕਰਨ ਲਈ ਕਿਹਾ ਗਿਆ। ਇਸ ਦੌਰਾਨ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਸ਼੍ਰੀ ਬਲਵਿੰਦਰ ਸਿੰਘ ਬੋਹਾ, ਸ਼੍ਰੀ ਹਰਪ੍ਰੀਤ ਸਿੰਘ ਮੂਸਾ, ਸ਼੍ਰੀ ਗੁਰਮੀਤ ਸਿੰਘ ਅੱਕਾਂਵਾਲੀ, ਸ਼੍ਰੀ ਯਾਦਵਿੰਦਰ ਸਿੰਘ ਸਿੱਧੂ, ਸ਼੍ਰੀ ਵਿਜੇ ਕੁਮਾਰ, ਸ਼੍ਰੀ ਸੁਖਚੈਨ ਚੈਨੀ, ਸ਼੍ਰੀ ਜ਼ਸਵੀਰ ਸਿੰਘ ਤੋਂ ਇਲਾਵਾ ਐਨ.ਐਨ.ਐਸ. ਦੇ ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਬੱਛੂਆਣਾ, ਕਣਕਵਾਲ, ਭਾਦੜਾ, ਕੁਲਰੀਆਂ, ਤਾਲਬਵਾਲਾ, ਗੋਬਿੰਦਪੁਰਾ, ਬੋਹਾ, ਰੰਘੜਿਆਲ, ਬਰੇਟਾ, ਖੱਤਰੀਵਾਲ, ਧਰਮਪੂਰਾ, ਜੂਗਲਾਨ, ਖੀਵਾ ਮੀਆਂ ਸਿੰਘ ਵਾਲਾ, ਰੱਲੀ, ਦਰੀਆਪੁਰ ਅਤੇ ਇੰਡੀਅਨ ਯੁਥ ਵੈਲਫੇਅਰ ਕਲੱਬ ਬੁਢਲਾਡਾ ਅਤੇ ਨੇਕੀ ਫਾਊਂਡੇਸ਼ਨ ਦੇ ਨੁਮਾਇੰਦੇ ਸ਼ਾਮਿਲ ਹੋਏ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!