14.2 C
United Kingdom
Sunday, June 28, 2026

More

    ਐਮ ਐਮ ਯੂ ਦੀ ਮੋਬਾਇਲ ਟੀਮ ਵੱਲੋਂ ਕਸਬਾ ਮਹਿਲ ਕਲਾਂ ਵਿਖੇ ਮੈਡੀਕਲ ਕੈਂਪ

    ਮਹਿਲ ਕਲਾਂ 10 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਬਰਨਾਲਾ ਗੁਰਵਿੰਦਰਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਦੇ ਡਾਕਟਰ ਮਨਪ੍ਰੀਤ ਕੌਰ ਬਰਨਾਲਾ ਦੀ ਦੇਖ ਰੇਖ ਹੇਠ ਐਮ ਐਮ ਯੂ ਦੀ ਮੋਬਾਇਲ ਟੀਮ ਵੱਲੋਂ ਵੱਖ ਵੱਖ ਬਿਮਾਰੀਆਂ ਸਬੰਧੀ ਮੈਡੀਕਲ ਕੈਂਪ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਲਗਾਇਆ ਗਿਆ ਇਸ ਮੌਕੇ ਡਾਕਟਰ ਮਨਪ੍ਰੀਤ ਕੌਰ ਬਰਨਾਲਾ ਸਟਾਫ਼ ਨਰਸ ਕਮਲਜੀਤ ਕੌਰ ਪੱਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਦੀ ਵਿੱਢੀ ਗਈ ਮੁਹਿੰਮ ਤਹਿਤ  ਸਿਵਲ ਸਰਜਨ ਬਰਨਾਲਾ ਗੁਰਵਿੰਦਰ ਬੀਰ ਸਿੰਘ ਦੀ ਅਗਵਾਈ ਹੇਠ ਐਮ ਐਮ ਯੂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅੰਦਰ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਦੀ ਰੋਕਥਾਮ ਸਬੰਧੀ  ਮੈਡੀਕਲ ਚੈਕਕੱਪ ਕੈਂਪ ਲਗਾ ਕਿ ਲੋਕਾਂ ਦੇ ਐਕਸਰੇ ਖੂਨ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਹਾਲਤ ਜ਼ਿਆਦਾ ਗੰਭੀਰ ਹੈ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਇਲਾਜ ਲਈ ਭੇਜਿਆ ਜਾਂਦਾ ਹੈ ਉਨ੍ਹਾਂ ਸਮੂਹ ਪਿੰਡਾਂ ਦੇ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਦੇ ਬਚਾਅ ਅਤੇ ਸਿਹਤਮੰਦ ਰਹਿਣ ਲਈ ਐਮ ਐਸ ਯੂ ਵੱਲੋਂ ਪਿੰਡ ਪੱਧਰ ਤੇ ਲਗਾਏ ਜਾ ਰਹੇ ਕੈਂਪਾਂ ਤੋਂ ਲਾਭ ਲੈਣ ਦੀ ਅਪੀਲ ਕੀਤੀ ਇਸ ਮੌਕੇ ਲੈਬ ਟੈਕਨੀਸ਼ਨ ਮੈਡਮ ਅਮਨਦੀਪ ਕੌਰ ਰੇਡੀਓਗ੍ਰਾਫੀ ਸਰਬਜੀਤ ਕੌਰ ਖੇੜੀ ਕੁਲਦੀਪ ਸਿੰਘ ਸੰਗਰੂਰ ਅਤੇ ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!