13.7 C
United Kingdom
Monday, June 22, 2026

More

    ਮੋਦੀ ਸਰਕਾਰ ਵੱਡੇ ਘਰਾਣਿਆਂ ਦਾ ਪੱਖ ਪੂਰ ਰਹੀ ਹੈ- ਵਿਧਾਇਕ ਪੰਡੋਰੀ

    ਮਹਿਲ ਕਲਾਂ 11 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਸੰਸਾਰ ਭਰ ਵਿੱਚ ਕਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਲਾਕ ਡਾਊਨ ਦੌਰਾਨ ਹਰ ਵਰਗ ਦੇ ਲੋਕਾਂ ਦੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਲੋਕ ਆਰਥਿਕ ਤੰਗੀ ਵਿਚੋਂ ਲੰਘ ਰਹੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਾਈਵੇਟ ਫਰਮਾਂ ਵੱਲੋਂ ਕਰਜ਼ੇ ਦੀਆਂ ਕਿਸ਼ਤਾਂ ਵਸੂਲਣ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਵਿਧਾਨ ਸਭਾ ਵਿੱਚ ਉਠਾਇਆ ਜਾਵੇਗਾ ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਨੇ ਹਲਕੇ ਦੇ ਪਿੰਡ ਛੀਨੀਵਾਲ ਕਲਾਂ ਵਿਖੇ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ ਉਨ੍ਹਾਂ ਕਿਹਾ ਕਿ ਆਰਬੀਆਈ ਵੱਲੋਂ 31 ਅਗਸਤ 2020 ਤੱਕ ਕਰਜ਼ਾ ਅਤੇ ਵਿਆਜ ਵਸੂਲਣ ਤੇ ਰੋਗ ਲਗਾਈ ਹੋਣ ਦੇ ਬਾਵਜੂਦ ਵੀ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਅੰਦਰ ਔਰਤਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਆਮ ਆਦਮੀ ਪਾਰਟੀ ਕਦੇ ਬਰਦਾਸ਼ਤ ਨਹੀਂ ਕਰੇਗੀ ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਲੋਕਾ ਦਾ ਕਰੋੜਾਂ ਰੁਪਏ ਦਾ ਕਰਜ਼ਾ ਮਾਫ਼ ਕਰ ਰਹੀ ਹੈ ਪਰ ਦੂਜੇ ਪਾਸੇ ਸਰਕਾਰਾਂ ਦੀ ਸਹਿ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਅੰਦਰ ਔਰਤਾਂ ਤੋਂ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਸਰਮਾਏਦਾਰ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮਾਫ਼ ਕਰ ਸਕਦੀ ਹੈ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਕਿਉਂ ਨਹੀਂ ਮਾਫ ਕੀਤੇ ਜਾ ਰਹੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚੱਲ ਰਹੇ ਲਾਕਡਾਊਨ ਦੌਰਾਨ ਪ੍ਰਾਈਵੇਟ ਫਰਮਾਂ ਵੱਲੋਂ ਮਜ਼ਦੂਰ ਪਰਿਵਾਰਾਂ ਦੇ ਲਏ ਲਾਉਣ ਦੀ ਭਰਵਾਈ ਖੁਦ ਕੇਂਦਰ ਸਰਕਾਰ ਨੂੰ ਕਰਨ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਫਰਮਾਂ ਵੱਲੋਂ ਪਿੰਡਾਂ ਅੰਦਰ ਕਰਜ਼ਾ ਵਸੂਲਣ ਦੀ ਆੜ ਹੇਠਾਂ ਔਰਤਾਂ ਨੂੰ ਤੰਗ ਪਰੇਸ਼ਾਨ ਕਰਨ ਦਾ ਕੰਮ ਬੰਦ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਅਗਲਾ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ ਇਸ ਮੌਕੇ ਬੀ ਕੇ ਯੂ ਰਾਜੇਵਾਲ ਦੇ ਬਲਾਕ ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ ਨਿਰਮਲ ਸਿੰਘ ਛੀਨੀਵਾਲ ਪੀਏ ਪੰਡੋਰੀ ਬਿੰਦਰ ਸਿੰਘ ਖ਼ਾਲਸਾ  ਸੁਖਦੀਪ ਕੌਰ ਮਨਜੀਤ ਕੌਰ ਚਰਨਜੀਤ ਕੌਰ ਜਸ਼ਨਪ੍ਰੀਤ ਕੌਰ ਜਸਵਿੰਦਰ ਕੌਰ ਅਮਨਦੀਪ ਕੌਰ ਹਰਜਿੰਦਰ ਕੌਰ ਮਨਜੀਤ ਕੌਰ ਰਿੰਕੂ ਹੁੰਦਲ ਸੁਖਮੰਦਰ ਸਿੰਘ ਕਰਨਾਰ ਸਿੰਘ ਆਦਿ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!