12.5 C
United Kingdom
Sunday, September 6, 2026

More

    ਪੁਲਿਸ ਵੱਲੋਂ ਲੋਕਾਂ ਨੂੰ ਮਾਸਕ ਵੰਡੇ ਗਏ

    ਨਿਹਾਲ ਸਿੰਘ ਵਾਲਾ 13 ਜੁਲਾਈ (ਮਿੰਟੂ ਖੁਰਮੀ, ਕੁਲਦੀਪ ਗੋਹਲ)

    ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਵੱਲੋਂ ਕਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਇਸ ਮੌਕੇ ਨਿਹਾਲ ਸਿੰਘ ਵਾਲਾ ਥਾਣਾ ਮੁਖੀ ਪਲਵਿੰਦਰ ਸਿੰਘ ਨੇ ਅੱਜ ਮੇਨ ਚੌਕ ਨਿਹਾਲ ਸਿੰਘ ਵਾਲਾ ਵਿਖੇ 500 ਦੇ ਕਰੀਬ ਮਾਸਕ ਲੋਕਾਂ ਨੂੰ ਆਪਣੇ ਕੋਲੋਂ ਵੰਡੇ ਅਤੇ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਜਾਨਲੇਵਾ ਵਾਇਰਸ ਅਤੇ ਹਰ ਵਿਅਕਤੀ ਕਰੋਨਾ ਵਾਇਰਸ ਨੂੰ ਖਤਮ ਕਰਨ ਚ ਸਹਿਯੋਗ ਦੇਵੇ ਤਾਂ ਆਸਾਨੀ ਨਾਲ ਕਰੋਨਾ ਦੀ ਜੰਗ ਜਿੱਤੀ ਜਾ ਸਕਦੀ ਹੈ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਲਾਬੰਦੀ ਹਟਾ ਦਿੱਤੀ ਗਈ ਹੈ, ਜਿਸ ਕਾਰਨ ਬਾਜ਼ਾਰ ਖੁੱਲ੍ਹ ਗਏ ਹਨ। ਲੋਕ ਆਪਣੇ ਕੰਮਾਂ ਤੇ ਘਰੋਂ ਬਾਹਰ ਆ ਰਹੇ ਹਨ ਉਨ੍ਹਾਂ ਕਿਹਾ ਕਿ ਹਰ ਆਦਮੀ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵੱਧ ਜਾਂਦੀ ਹੈ ਕਰੋਨਾ ਤੋਂ ਬਚਣ ਲਈ ਹਰ ਆਦਮੀ ਦਾ ਫਰਜ਼ ਬਣਦਾ ਹੈ ਕਿ ਮਾਸਕ ਪਾ ਕੇ ਕੰਮ ਕਰਨ।
    ਪਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤਾ ਗਿਆ ਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਇਆ ਜਾਵੇ ਅਤੇ ਜਨਤਕ ਥਾਂ ਤੇ ਥੁੱਕਣ ਦੀ ਮਨਾਹੀ ਹੈ ਅਤੇ ਜਨਤਕ ਥਾਂ ਤੇ ਜੇ ਕਿਸੇ ਦੇ ਮਾਸਕ ਨਹੀਂ ਪਾਇਆ ਤਾਂ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਥਾਣਾ ਮੁਖੀ ਵੱਲੋਂ ਪੰਜ ਦਰਿਆ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਨਿਹਾਲ ਸਿੰਘ ਵਾਲਾ ਦੇ ਮੇਨ ਚੌਕ ਵਿੱਚ ਮਾਸਕ ਵੰਡਦੇ ਸਮੇਂ ਉਨ੍ਹਾਂ ਨਾਲ ਏਐੱਸਆਈ ਸ਼ੇਰ ਬਹਾਦਰ ਏਐੱਸਆਈ ਸ਼ਮਸ਼ੇਰ ਸਿੰਘ ਏਐੱਸਆਈ ਬਲਜਿੰਦਰ ਸਿੰਘ ਏਐੱਸਆਈ ਸਤਨਾਮ ਕੌਰ ਅਤੇ ਹੋਰ ਵੀ ਪੁਲਸ ਮੁਲਾਜ਼ਮ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!