2.1 C
United Kingdom
Saturday, March 7, 2026

More

    ਸ਼ਹੀਦ ਕਿਰਨਜੀਤ ਕੌਰ ਦਾ 23 ਵਾਂ ਸ਼ਰਧਾਂਜਲੀ ਸਮਾਗਮ 12 ਅਗਸਤ ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ

    ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ ਜਾਵੇਗਾ-ਗੁਰਬਿੰਦਰ ਸਿੰਘ ਕਲਾਲਾ 

    ਮਹਿਲ ਕਲਾਂ 13ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਕਸਬਾ ਮਹਿਲ ਕਲਾਂ ਦੀ ਸਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲਕਲਾਂ ਦੀ ਮਟਿੰਗ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮਹਿਲਕਲਾਂ ਵਿਖੇ ਹੋਈ। ਮੀਟੰਗ ਦੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਆਗੂਆਂ ਮਨਜੀਤ ਧਨੇਰ, ਪ੍ਰੀਤਮ ਦਰਦੀ, ਗੁਰਦੇਵ ਸਿੰਘ ਸਹਿਜੜਾ ਨੇ ਦੱਸਿਆ ਕਿ ਇਸ ਵਾਰ ਕੋਵਿਡ-੧੯ ਕਾਰਨ ਵਿਸ਼ੇਸ਼ ਹਾਲਤਾਂ ਬਣੀਆਂ ਹੋਣ ਕਰਕੇ ਸਮੁੱਚੀ ਹਾਲਤ ਉੱਪਰ ਗੰਭੀ੍ਰਤਾ ਨਾਲ ਸਾਰੇ ਪੱਖੇ ਉੱਪਰ ਵਿਚਾਰ ਚਰਚਾ ਕੀਤੀ ਗਈ।  ਵਿਚਾਰ ਚਰਚਾ ਕਰਨ ਤੋਂ ਬਾਅਦ ਫੈਸਲਾ ਹੋਇਆ ਕਿ ਸਾਲ ੨੦੧੯ ਐਕਸ਼ਨ ਕਮੇਟੀ ਮਹਿਲਕਕਾਂ ਸਮੇਤ ਇਨਸਾਫਪਸੰਦ ਲੋਕਾਂ ਲਈ ਬੇਹੱਦ ਚੁਣੌਤੀ ਭਰਪੂਰ ਸੀ ਜਦ ਸੁਪਰੀਮ ਕੋਰਟ ਨੇ ੩ ਸਤੰਬਰ ੨੦੧੯ ਨੂੰ ਐਕਸ਼ਨ ਕਮੇਟੀ ਦੇ ਇੱਕ ਅਹਿਮ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜਾ ਬਹਾਲ ਰੱਖ ਦਿੱਤੀ ਸੀ। ਆਪਣੇ ਆਗੂ ਨੂੰ ਜੇਲ• ਵਿੱਚ ਛੱਡਣਾ ਵੀ ਤੇ ਉਨ•ੀਂ ਹੱਥੀਂ ਸ਼ਾਨੋਸ਼ੌਕਤ ਨਾਲ ਉਮਰ ਕੈਦ ਦੀਆਂ ਜੰਜੀਰਾਂ ਤੋਂ ਮੁਕਤ ਕਰਾਉਣਾ ਵੀ ਹਾਰੀ ਸਾਰੀ ਦੇ ਵੱਸ ਦੀ ਗੱਲ ਨਹੀਂ ਸੀ। ਜਿਸ ਸਿਦਕ, ਦਲੇਰੀ ਨਾਲ ਇਸ ਵੱਡੀ ਚੁਣੌਤੀ ਨਾਲ ਸੰਘਰਸ਼ ਕਮੇਟੀ, ਪੰਜਾਬ ਦੀ ਅਗਵਾਈ ਹੇਠ ਪਹਿਲਕਦਮੀ ਕਰਦਿਆਂ ਇਸ ਲੋਕ ਘੋਲ ਨੂੰ ਬੁਲੰਦੀਆਂ ਤੇ ਪਹੁੰਚਾਕੇ ਜਿੱਤ ਹਾਸਲ ਕੀਤੀ ਉਹ ਆਪਣੇ ਹੱਥੀਂ ਸਿਰਜਿਆ ਇਤਿਹਾਸ ਦਾ ਅਜਿਹਾ ਸੁਨਿਹਰੀ ਪੰਨਾ ਹੈ, ਜਿਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਇਹ ਲੋਕ ਘੋਲ ਦਾ ਸੁਨਿਹਰੀ ਪੰਨਾ ਸਦੀਆਂ ਤੱਕ ਸੰਘਰਸ਼ਸ਼ੀਲ ਕਾਫਲਿਆਂ ਲਈ ਚਾਨਣ ਮੁਨਾਰਾ ਬਣਿਆ ਰਹੇਗਾ। ਇਸ ਲਈ ਇਸ ਵਾਰ ਇਹ ਲੋਕ ਘੋਲ ਦੀ ਜਿੱਤ ਦੇ ਜਸ਼ਨ ਪੂਰੇ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਏ ਜਾਣਗੇ। 12 ਅਗਸਤ ਨੂੰ ਸਾਵਧਾਨੀਆਂ ਵਰਤਦਿਆਂ ਮਹਿਲਕਲਾਂ ਦੀ ਦਾਣਾ ਮੰਡੀ ਵਿੱਚ ਵੱਡਾ ਲੋਕ ਤਾਕਤ ਦਾ ਮੁਜਾਹਰਾ ਕੀਤਾ ਜਾਵੇਗਾ। ਆਗੂਆਂ ਕਿਹਾ ਕਿ ਇਸ ਲੋਕ ਘੋਲ ਦੀ ਅਗਵਾਈ ੨੩ ਸਾਲ ਤੋਂ ਇੱਕਜੁੱਟ ਚਟਾਨ ਵਾਂਗ ਸੰਘਰਸ਼ ਦੇ ਮੈਦਾਨ ਵਿੱਚ ਡਟੀ ਐਕਸ਼ਨ ਕਮੇਟੀ ਕਰ ਰਹੀ ਹੈ।  ਇਸ ਲੋਕ ਘੋਲ ਦੀ ਢਾਲ ਤੇ ਤਲਵਾਰ ਬਣੇ ਲੋਕਾਂ ਨੇ ਜੋ ਸੰਗਰਾਮੀ ਪਿਰਤਾਂ ਪਾਈਆਂ ਹਨ, ਖਾਸ ਕਰ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਨੇ ਉਹ ਵੀ ਮਿਸਾਲੀ ਹਨ। ਇਸ ਵਾਰ ਐਕਸ਼ਨ ਕਮੇਟੀ ਵੱਲੋਂ ਲੋਕ ਆਗੂ ਮਨਜੀਤ ਧਨੇਰ ਦੀ ਸਜਾ ਰੱਦ ਕਰਾਉਣ ਸਬੰਧੀ ਸੰਘਰਸ਼ ਕਮੇਟੀ, ਪੰਜਾਬ ਦੇ ਦੋ ਅਹਿਮ ਆਗੂਆਂ ਨੂੰ ਸਨਾਮਨਿਤ ਕਰਨ ਦਾ ਫੈਸਲਾ ਕੀਤਾ ਗਿਆ। ਵੱਡ ਅਕਾਰੀ ਰੰਗਦਾਰ ਲੋਕ ਘੋਲ ਦੀ ਇਤਿਹਾਸਕ ਜਿੱਤ ਨੂੰ ਦਰਸਾਉਂਦਾ ਹਜਾਰਾਂ ਦੀ ਗਿਣਤੀ ਵਿੱਚ ਪੋਸਟਰ ਜਾਰੀ ਕਰਨ ਦਾ ਫੈਸਲਾ ਕੀਤਾ। ੧੨ ਅਗਸਤ ਦੀ ਤਿਆਰੀ ਸਬੰਧੀ ਮਹੀਨਾ ਭਰ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਵਿਉਂਤਬੱਧ ਢੰਗ ਨਾਲ ਮਹਿੰਮ ਚਲਾਉਣ ਦਾ ਵੀ ਤਹਿ ਕੀਤਾ ਗਿਆ। ਆਰਥਿਕ ਸਹਿਯੋਗ ਦੀ ਵੀ ਅਪੀਲ ਕੀਤੀ ਗਈ ਕਿਉਕਿ ਮਨਜੀਤ ਧਨੇਰ ਦੀ ਰਿਹਾਈ ਲਈ ਚੱਲੇ ਸੰਘਰਸ਼ ਵਿੱਚ ਐਕਸ਼ਨ ਕਮੇਟੀ ਕੋਲ ਲੋਕਾਂ ਦੇ ਜਮ•ਾਂ ਕੀਤੇ ਸਰਮਾਏ ਬਹੁਤ ਵੱਡਾ ਹਿੱਸਾ ਖਰਚ ਹੋ ਚੁੱਕਾ ਹੈ। ਇਸ ਮੀਟਿੰਗ ਵਿੱਚ ਹਰਚਰਨ ਚੰਨਾ, ਮਾ. ਦਰਸ਼ਨ ਸਿੰਘ, ਸੁਰਿੰਦਰ ਜਲਾਲਦੀਵਾਲ, ਪ੍ਰੇਮ ਕੁਮਾਰ, ਅਮਰਜੀਤ ਕੁੱਕੂ, ਡਾ ਕੁਲਵੰਤ ਰਾਏ ਆਦਿ ਐਕਸ਼ਨ ਕਮੇਟੀ ਮੈਂਬਰ ਵੀ ਹਾਜਰ ਸਨ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!