9.8 C
United Kingdom
Monday, June 8, 2026

More

    ਕਿਸਾਨਾਂ ਮਜ਼ਦੂਰਾਂ ਵੱਲੋਂ ਸੀ.ਐਚ.ਬੀ.ਠੇਕਾ ਕਾਮਿਆਂ ਦੇ ਘੋਲ ਦੀ ਹਮਾਇਤ ਦਾ ਐਲਾਨ

    ਅਸ਼ੋਕ ਵਰਮਾ
    ਬਠਿੰਡਾ14 ਜੁਲਾਈ : ਭਾਰਤੀ ਕਿਸਾਨ ਯੂਨੀਅਨ( ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ  ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ  ਸਰਕਾਰ ਦੇ ਮਜ਼ਦੂਰ-ਮੁਲਾਜ਼ਮ ਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਪਾਵਰਕੌਮ ਐਂਡ ਟਰਾਂਸਕੋ ਵਲੋਂ ਸੀ ਐਚ ਬੀ ਕਾਮਿਆਂ ਦੀ  ਛਾਂਟੀ ਕਰਨ ਦੇ ਕਦਮ ਤੁਰੰਤ ਰੱਦ ਕਰਨ ਦੀ ਮੰਗ ਹੋਏ ਠੇਕਾ ਮੁਲਾਜ਼ਮਾਂ ਵਲੋਂ 15 ਜੁਲਾਈ ਨੂੰ ਕਿਰਤ ਕਮਿਸ਼ਨਰ ਦਫ਼ਤਰ ਮੁਹਾਲੀ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਦੋਹਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਉਲਟਾ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਸਰਕਲ ਖੰਨਾ ਅਤੇ ਸ਼੍ਰੀ ਮੁਕਤਸਰ ਸਾਹਿਬ  ਦੇ ਸੀ.ਅੈੱਚ.ਬੀ.ਠੇਕਾ ਕਾਮਿਆਂ ਦੀ ਛਾਂਟੀ ਕਰ ਦਿੱਤੀ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਤੇ ਮੈਨੇਜਮੈਂਟ ਦਾ ਇਹ ਕਦਮ ਬਿਜਲੀ ਬੋਰਡ ਦੇ ਮੁਕੰਮਲ ਨਿੱਜੀਕਰਨ ਸਮੇਤ ਸਰਕਾਰੀ ਅਦਾਰਿਆਂ ਨੂੰ ਵੇਚਣ ਦੀ ਲੋਕ ਵਿਰੋਧੀ ਨੀਤੀ ਦਾ ਹੀ ਹਿੱਸਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨਵੇਂ ਸਿਖਲਾਈ- ਰਹਿਤ  ਏ.ਐੱਲ.ਐੱਮ.ਭਰਤੀ ਕਰਕੇ ਨਿੱਤ ਵਾਪਰਦੇ ਹਾਦਸਿਆਂ ਰਾਹੀਂ ਉਹਨਾਂ ਦੀਆਂ ਜਾਨਾਂ ਲੈ ਰਹੀ ਹੈ , ਦੂਜੇ ਪਾਸੇ ਸਿਖਲਾਈ ਪ੍ਰਾਪਤ  ਤਜ਼ਰਬੇਕਾਰ ਸੀ.ਐੱਚ.ਬੀ.ਠੇਕਾ ਕਾਮਿਆਂ ਨੂੰ ਨੌਕਰੀਓਂ ਫਾਰਗ ਕਰਕੇ ਘਰਾਂ ਨੂੰ ਤੋਰ ਰਹੀ ਹੈ । ਉਹਨਾਂ ਆਖਿਆ ਕਿ ਠੇਕਾ ਪ੍ਰਨਾਲੀ ਰੱਦ ਕਰਕੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਤੇ ਪੱਕੀ ਭਰਤੀ ਦੀ ਨੀਤੀ ਲਾਗੂ ਕੀਤੀ ਜਾਵੇ ਅਤੇ ਉਹਨਾਂ ਦੀਆਂ ਬਾਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!