19.8 C
United Kingdom
Sunday, September 6, 2026

More

    ਆਨਲਾਈਨ ਫਾਰਮ ਭਰਕੇ 18 ਸਾਲ ਉਮਰ ਵਾਲੇ ਬਣਵਾ ਸਕਦੇ ਹਨ ਵੋਟ

    ਅਸ਼ੋਕ ਵਰਮਾ
    ਬਠਿੰਡਾ, 14 ਜੁਲਾਈ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁ-ਤਕਨੀਕੀ ਕਾਲਜ, ਬਠਿੰਡਾ ਦੇ ਵਿਦਿਆਰਥੀਆਂ ਦਾ ਆਨਲਾਈਨ ਪਲੇਟਫਾਰਮ ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਚੋਣ ਸਾਖਰਤਾ ਅਭਿਆਨ ਅਧੀਨ ਵਿਦਿਆਰਥੀਆਂ ਨੂੰ ਚੋਣਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਉਹ ਯੋਗਤਾ ਮਿਤੀ 01 ਜਨਵਰੀ 2020 ਅਨੁਸਾਰ ਜਿਸ ਵਿਦਿਆਰਥੀ ਨੇ ਆਪਣੀ ਉਮਰ 18 ਸਾਲ ਦੀ ਪੂਰੀ ਕਰ ਲਈ ਹੈ ਉਹ ਭਾਰਤ ਚੋਣ ਕਮਿਸ਼ਨ ਦੀ ਵੈਬਸਾਇਟ .. ਰਾਹੀਂ ਆਨਲਾਈਨ ਫਾਰਮ ਭਰਕੇ ਆਪਣੀ ਵੋਟ ਬਣਾ ਸਕਦੇ ਹਨ।
    ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਕੋਵਿਡ-19 ਮਹਾਂਮਾਰੀ ਕਾਰਨ ਘਰ ਬੈਠਕੇ ਹੀ ਆਪਣੀ ਵੋਟ ਦਰਜ ਕਰਵਾ ਸਕਦੇ ਹਨ। ਵੋਟ ਬਣਾਉਣ ਲਈ ਉਨਾਂ ਨੂੰ ਕਿਸੇ ਵੀ ਦਫ਼ਤਰ ਵਿਖੇ ਜਾਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਮੌਕੇ ਮਾਹਿਰਾਂ ਵਲੋਂ ਵੋਟਾਂ ਬਣਾਉਣ ਸਬੰਧੀ ਵਿਦਿਆਰਥੀਆਂ ਤੋਂ ਸਵਾਲ ਪੁੱਛੇ ਗਏ ਜਿਨਾਂ ਦੇ ਉਨਾਂ ਵਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ।ਸੈਮੀਨਾਰ ਦੌਰਾਨ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਪਿ੍ਰੰਸੀਪਾਲ ਸ਼੍ਰੀ ਯਾਦਵਿੰਦਰ ਸਿੰਘ, ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਐਚ.ਓ.ਡੀ ਸ਼੍ਰੀ ਰਾਜ ਕੁਮਾਰ ਚੋਪੜਾ, ਤਹਿਸੀਲਦਾਰ ਚੋਣਾਂ ਸ਼੍ਰੀ ਭਾਰਤ ਭੂਸ਼ਣ, ਸਹਾਇਕ ਨੋਡਲ ਅਫ਼ਸਰ (ਸਵੀਪ ਕੋਰ ਕਮੇਟੀ) ਸ਼੍ਰੀ ਸੁਰੇਸ਼ ਗੋੜ, ਵੋਕੇਸ਼ਨਲ ਲੈਕਚਰਾਰ ਸ਼੍ਰੀ ਗੁਰਦੀਪ ਸਿੰਘ ਮਾਨ ਅਤੇ ਸ਼੍ਰੀ ਇਕਬਾਲ ਸਿੰਘ ਆਦਿ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!