10.2 C
United Kingdom
Saturday, April 19, 2025

More

    ਗੋਲਡੀ ਵਲੋਂ ਪਾਰਟੀ ਹਾਈ ਕਮਾਂਡ ਤੇ ਪ੍ਰਧਾਨ ਮੰਤਰੀ ਦਾ ਧੰਨਵਾਦ

    ਬ੍ਰਿਸਬੇਨ (ਹਰਜੀਤ ਲਸਾੜਾ)

    ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ।

    ਕਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਨ ਬੇਰੁਜ਼ਗਾਰੀ ਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਕੌਮਾਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵੀਜ਼ਾ ਧਾਰਕਾਂ ਵਲੋਂ ਆਸਟ੍ਰੇਲੀਆਈ ਸਰਕਾਰ ਤੋਂ ਮੱਦਦ ਦੀ ਗੁਹਾਰ ਲਗਾਈ ਗਈ ਸੀ। ਜਿਸ ਸਬੰਧੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦੁਆਰਾ ਦਿੱਤੇ ਗਏ ਵਿਵਾਦਿਤ ਬਿਆਨ ਕਿ ਜੇਕਰ ਖਰਚਾ ਨਹੀਂ ਚੁੱਕ ਸਕਦੇ ਤਾਂ ਵਾਪਸ ਆਪਣੇ ਦੇਸ਼ ਚਲੇ ਜਾਓ। ਕਿਉਂਕਿ ਸਰਕਾਰ ਉਨ੍ਹਾਂ ਦੀ ਪਹਿਲ ਦੇ ਆਧਾਰ ‘ਤੇ ਵਿੱਤੀ ਸਹਾਇਤਾ ਨਹੀਂ ਕਰ ਸਕਦੀ। ਇਸ ਮੁਸ਼ਕਿਲ ਸਮੇਂ ਵਿੱਚ ਜਿਥੇ ਆਸਟ੍ਰੇਲੀਆ ਭਰ ਦੇ ਗੁਰੂਘਰਾਂ ਅਤੇ ਹੋਰ ਸਮਾਜਸੇਵੀ ਜਥੇਬੰਦੀਆਂ ਵਲੋਂ ਆਪਣੇ-ਆਪਣੇ ਪੱਧਰ ‘ਤੇ ਜ਼ਰੂਰਤਮੰਦਾਂ ਲਈ ਲੰਗਰ ਤਿਆਰ ਕਰਕੇ ਵੰਡਿਆ ਜਾ ਰਿਹਾ ਹੈ, ਉਥੇ ਕਰੋਨਾ ਮਹਾਮਾਰੀ ਕਰਕੇ ਫੈਲੀ ਆਰਥਿਕ ਤੰਗੀ ਨਾਲ ਜੂਝ ਰਹੇ ਵਿਦਿਆਰਥੀਆਂ ਨੂੰ ਰਹਿਣ ਦਾ ਕਿਰਾਇਆ ਅਤੇ ਹੋਰ ਜ਼ਰੂਰੀ ਖਰਚਿਆਂ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਇਸ ਮੁਸ਼ਕਿਲ ਦੀ ਘੜੀ ਵਿੱਚ ਭਾਰਤ ਤੋਂ ਵਿਦਿਆਰਥੀਆਂ ਦੀ ਬਾਂਹ ਫੜਨ ਲਈ ਅਕਾਲੀ ਦਲ ਦੇ ਸਪੋਕਸਮੈਨ ਤੇ ਸਮਾਜਸੇਵੀ ਵਿਨਰਜੀਤ ਸਿੰਘ ਗੋਲਡੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਰਾਹੀਂ ਇਹ ਗੰਭੀਰ ਮੁੱਦਾ ਤੁਰੰਤ ਭਾਰਤ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਜਿਸ ਸਬੰਧੀ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਫ਼ੋਨ ‘ਤੇ ਹਮਰੁਤਬਾ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨਾਲ ਮਹਾਮਾਰੀ ਦੇ ਇਸ ਗੰਭੀਰ ਸੰਕਟ ਸਮੇਂ ਬੇਰੁਜ਼ਗਾਰੀ ਤੇ ਆਰਥਿਕ ਤੰਗੀ ਨਾਲ ਜੂਝ ਰਹੇ ਭਾਰਤੀ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ। ਗੋਲਡੀ ਵਲੋਂ ਇਸ ਮੁੱਦੇ ਤੇ ਤੁਰੰਤ ਦਖਲ ਦੇਣ ਲਈ ਪਾਰਟੀ ਹਾਈ ਕਮਾਂਡ, ਭਾਰਤ ਸਰਕਾਰ ਤੇ ਆਸਟ੍ਰੇਲੀਆ ਭਰ ਦੇ ਗੁਰਦੁਆਰਾ ਸਾਹਿਬਾਨਾਂ, ਹੋਰ ਧਾਰਮਿਕ ਤੇ ਸਮਾਜਸੇਵੀ ਜਥੇਬੰਦੀਆਂ ਦਾ ਇਸ ਔਖੀ ਘੜੀ ਵਿਚ ਕੌਮਾਂਤਰੀ ਪਾੜ੍ਹਿਆਂ ਦੀ ਕੀਤੀ ਜਾ ਰਹੀ ਮੱਦਦ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆ ਕਿਹਾ ਕਿ ਮਹਾਮਾਰੀ ਦੇ ਚੱਲਦਿਆਂ ਆਲਮੀ ਪੱਧਰ ‘ਤੇ ਜਿਥੇ ਬੇਸ਼ਕੀਮਤੀ ਜਾਨੀ ਨੁਕਸਾਨ ਹੋ ਰਿਹਾ ਹੈ, ਉਥੇ ਆਰਥਿਕਤਾ ਨੂੰ ਵੀ ਡੂੰਘੀ ਸੱਟ ਵੱਜੀ ਹੈ। ਅੰਤਰਰਾਸ਼ਟਰੀ ਵਿਦਿਆਰਥੀ ਵਰਗ ਵੀ ਬੁਰੀ ਤਰ੍ਹਾਂ ਇਸ ਦੀ ਮਾਰ ਹੇਠ ਆਇਆ ਹੈ, ਜਿਨ੍ਹਾਂ ਦੀ ਮੱਦਦ ਕਰਨਾ ਸਾਡਾ ਫਰਜ਼ ਬਣਦਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!