15.3 C
United Kingdom
Monday, June 22, 2026

More

    ਤਿੰਨ ਐੱਮ.ਏ. ਪਾਸ ਆਂਗਣਵਾੜੀ ਵਰਕਰ ਗੁਰਪ੍ਰੀਤ ਕੌਰ ਬਣੀ ਸੱਚੀ ਕਰੋਨਾ ਯੋਧਾ

    ਅਸ਼ੋਕ ਵਰਮਾ
    ਬਠਿੰਡਾ, 14 ਜੁਲਾਈ : ਪੰਜਾਬ ਸਰਕਾਰ ਵਲੋਂ ਜਿੱਥੇ ਕੌਮਾਂਤਰੀ ਮਹਾਂਮਾਰੀ ਕੋਵਿਡ-19 ਨੂੰ ਮਾਤ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਿਹਤ ਅਤੇ ਪੁਲਿਸ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੀ ਆਮ ਲੋਕਾਂ ਨੂੰ ਕਰੋਨਾ ਵਾਇਰਸ ਦੇ ਫ਼ੈਲਾਓ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਚਲਾਈ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ੇ ਅਧੀਨ ਕੰਮ ਕਰ ਰਹੀ ਅਤੇ ਤਿੰਨ ਐਮ.ਏ. ਤੇ ਬੀ.ਐੱਡ ਪਾਸ ਆਂਗਣਵਾੜੀ ਵਰਕਰ ਗੁਰਪ੍ਰੀਤ ਕੌਰ ਵਲੋਂ ਵੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਬਠਿੰਡਾ ਜ਼ਿਲੇ ਅਧੀਨ ਪੈਂਦੇ ਬਲਾਕ ਨਥਾਣਾ ਦੇ ਪਿੰਡ ਗੰਗਾ ਵਿਖੇ ਆਂਗਣਵਾੜੀ ਵਰਕਰ ਵਜੋਂ ਆਪਣੀ ਸੇਵਾਵਾਂ ਨਿਭਾਅ ਰਹੀ ਇਸ ਕਰਮਚਾਰਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ‘ਕੋਵਾ ਐਪ’ ’ਤੇ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਮਹਿਲਾ ਕਰਮਚਾਰੀ ‘ਕੋਵਾ ਐਪ’ ’ਤੇ 7331 ਸਕੋਰ ਬਣਾ ਪੰਜਾਬ ਭਰ ’ਚੋ 30ਵਾਂ ਰੈਂਕ ਪ੍ਰਾਪਤ ਕਰ ਚੁੱਕੀ ਹੈ।
    ‘ਕੋਵਾ ਐਪ’ ਤਹਿਤ ਬਰਾਊਂਨਜ਼ ਤੇ ਸਿਲਵਰ ਸਨਮਾਨ ਪੱਤਰ ਪ੍ਰਾਪਤ ਕਰ ਚੁੱਕੀ ਇਸ ਮਹਿਲਾ ਕਰਮਚਾਰੀ ਦਾ ਕਹਿਣਾ ਹੈ ਕਿ ਉਸ ਵਲੋਂ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਪਣੀ ਸਹਿਯੋਗੀ ਬਲਬੀਰ ਕੌਰ ਨੂੰ ਨਾਲ ਲੈ ਕੇ ਪਿੰਡ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਮਾਸਕ ਲਾਜ਼ਮੀ ਪਹਿਨਣ, ਆਪਸੀ ਘੱਟੋਂ-ਘੱਟ 6 ਫ਼ੁੱਟ ਦੀ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਵਾਰ-ਵਾਰ ਆਪਣੇ ਹੱਥ ਧੋਣ ਲਈ ਤੇ ਕਿਸ ਤਰਾਂ ਧੋਣ ਲਈ ਵੀ ਜਾਣੂ ਕਰਵਾ ਰਹੀਆਂ ਹਨ। ਗੁਰਪ੍ਰੀਤ ਦਾ ਕਹਿਣਾ ਹੈ ਕਿ ਉਹ ਆਪਣੇ ਪਿੰਡ ਦੇ ਲੋਕਾਂ ਤੋਂ ਇਲਾਵਾ ਆਪਣੇ ਰਿਸ਼ਤੇਦਾਰਾਂ, ਸਕੇ ਸਬੰਧੀਆਂ ਤੇ ਹੋਰ ਜਾਣਕਾਰਾਂ ਨੂੰ ਵੀ ਕੋਵਿਡ-19 ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਉਸ ਵਲੋਂ ਖ਼ਾਸ ਕਰਕੇ ਪਿੰਡਾਂ ਦੀਆਂ ਮਹਿਲਾਵਾਂ ਨੂੰ ਖੁੱਦ ਘਰੇ ਸੈਨੀਟਾਈਜ਼ਰ ਅਤੇ ਮਾਸਕ ਤਿਆਰ ਕਰਨ ਬਾਰੇ ਵੀ ਦੱਸਿਆ ਜਾ ਰਿਹਾ ਹੈ। ਹੁਣ ਤੱਕ ਉਹ ਪਿੰਡ ਦੇ ਲੋਕਾਂ ਨੂੰ ਲਗਭਗ 150 ਮਾਸਕ ਤਿਆਰ ਕਰਕੇ ਮੁਫ਼ਤ ਵੰਡ ਚੁੱਕੀ ਹੈ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!