17 C
United Kingdom
Monday, September 7, 2026

More

    ਰਾਣਾ ਸੋਢੀ ਵੱਲੋਂ ਖਿਡਾਰੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਦੇ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ

    ਕੌਮਾਂਤਰੀ ਤੇ ਕੌਮੀ ਪੱਧਰ ਦੇ ਤਮਗ਼ਾ ਜੇਤੂ ਖਿਡਾਰੀ ਦਰਜਾ 1 ਤੇ 2 ਦੀਆਂ ਆਸਾਮੀਆਂ ਦੀ ਭਰਤੀ ਲਈ ਯੋਗ ਹੋਣਗੇ

    ਚੰਡੀਗੜ੍ਹ, 15 ਜੁਲਾਈ ( ਰਾਜਿੰਦਰ ਭਦੌੜੀਆ )

    ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਵੱਲੋਂ ਲਏ ਗਏ ਫੈਸਲੇ ਲਈ ਸਮੁੱਚੇ ਮੰਤਰੀ ਮੰਡਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
    ਅੱਜ ਇਥੇ ਜਾਰੀ ਪ੍ਰੈਸ ਨੋਟ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਖੇਡਾਂ ਅਤੇ ਖਿਡਾਰੀਆਂ ਦੇ ਹਿੱਤ ਵਿੱਚ ਫੈਸਲੇ ਲੈਣ ਲਈ ਹਮੇਸ਼ਾ ਹੀ ਪਹਿਲ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਨਾਲ ਕੌਮਾਂਤਰੀ ਤੇ ਕੌਮੀ ਪੱਧਰ ਦੇ ਤਮਗ਼ਾ ਜੇਤੂ ਖਿਡਾਰੀ ਦਰਜਾ 1 ਤੇ 2 ਦੀਆਂ ਆਸਾਮੀਆਂ ਦੀ ਭਰਤੀ ਲਈ ਯੋਗ ਹੋਣਗੇ।

    ਖੇਡ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਦੇ ਯਤਨ ਵਜੋਂ ਕੈਬਨਿਟ ਵੱਲੋਂ ਖਿਡਾਰੀਆਂ ਦੀ ਭਰਤੀ ਵਿੱਚ ਸੋਧ ਦਾ ਫੈਸਲਾ ਲਿਆ ਗਿਆ। ਇਸ ਫੈਸਲੇ ਨਾਲ ਕੌਮੀ ਖੇਡਾਂ/ਸੀਨੀਅਰ ਕੌਮੀ ਚੈਂਪੀਅਨਸ਼ਿਪਾਂ/ਮਾਨਤਾ ਵਾਲੇ ਅੰਤਰ-ਰਾਸ਼ਟਰੀ ਟੂਰਨਾਮੈਂਟਾ ਵਿੱਚ ਸੋਨੇ, ਚਾਂਦੀ ਜਾਂ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਖਿਡਾਰੀ ਦਰਜਾ 1 ਅਤੇ 2 ਦੀਆਂ ਅਸਾਮੀਆਂ ਦੀ ਭਰਤੀ ਲਈ ਯੋਗ ਹੋ ਜਾਣਗੇ।

    ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਵਿਖੇ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਬਣ ਰਹੀ ਹੈ। ਇਸ ਤੋਂ ਇਲਾਵਾ ਪੁਰਾਣੇ ਮਹਾਨ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਨੀਤੀ ਵਿੱਚ ਸੋਧ ਕੀਤੀ ਗਈ ਜਿਸ ਤੋਂ ਬਾਅਦ 101 ਖਿਡਾਰੀਆਂ ਨੂੰ ਸੂਬੇ ਦਾ ਇਹ ਵੱਕਾਰੀ ਖੇਡ ਪੁਰਸਕਾਰ ਦਿੱਤਾ ਗਿਆ। ਇਸੇ ਤਰ੍ਹਾਂ ਖਿਡਾਰੀਆਂ ਦੀ ਇਨਾਮੀ ਰਾਸ਼ੀ ਵਿੱਚ ਤਿੰਨ ਤੋਂ ਚਾਰ ਗੁਣਾ ਵਾਧਾ ਕੀਤਾ ਗਿਆ ਜਿਸ ਤੋਂ ਬਾਅਦ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ 16 ਕਰੋੜ ਦੇ ਕਰੀਬ ਇਨਾਮੀ ਰਾਸ਼ੀ ਵੰਡੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਤਤਪਰ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!