ਅਸ਼ੋਕ ਵਰਮਾ
ਮਾਨਸਾ, 16 ਜੁਲਾਈ : ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਈ ਰੱਖਣ ਲਈ ਅਤੇ ਇਸ ਪ੍ਰਤੀ ਜਾਗਰੂਕ ਕਰਨ ਸਬੰਧੀ ਜਿੱਥੇ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਕਈ ਐਨ.ਜੀ.ਓਜ਼, ਬੈਂਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਸਾਰਥਕ ਸਹਿਯੋਗ ਕੀਤਾ ਜਾ ਰਿਹਾ ਹੈ।ਇਸ ਸਬੰਧੀ ਉੱਜੀਵਨ ਸਮਾਲ ਫਾਈਨਾਂਸ ਬੈਂਕ ਮਾਨਸਾ ਸ਼ਾਖਾ ਵੱਲੋਂ ਲੋਕਾਂ ਨੂੰ ਵੰਡਣ ਲਈ ਸੈਨੇਟਾਈਜ਼ਰ, ਸਾਬਣਾ ਅਤੇ ਮਾਸਕ ਦੀਆਂ ਸੁੱਰਖਿਆ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ, ਜਿਸ ਦੀ ਰਸਮੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਲੋਕਾਂ ਨੂੰ ਇਹ ਕਿੱਟਾਂ ਵੰਡ ਕੇ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੈਂਕ ਦੇ ਇਸ ਕਾਰਜ ਲਈ ਸ਼ਲਾਘਾ ਕੀਤੀ।
ਇਸ ਸਬੰਧੀ ਬੈਂਕ ਦੇ ਮੈਨੇਜਰ ਵਨੀਤ ਸਿੰਗਲਾ ਨੇ ਦੱਸਿਆ ਕਿ ਬੈਂਕ ਵੱਲੋਂ ਇਸ ਤਰਾਂ ਦੀਆਂ 3000 ਕਿੱਟਾਂ ਵੰਡਣ ਦੀ ਤਿਆਰੀ ਕੀਤੀ ਹੈ।ਉਨਾਂ ਦੱਸਿਆ ਕਿ ਇਹ ਕਿੱਟਾਂ ਵੰਡਣ ਸਮੇਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਉੱਜੀਵਨ ਸਮਾਲ ਫਾਈਨਾਂਸ ਬੈਂਕ ਦੇ ਵਧੀਕ ਮੈਨੇਜਰ ਦੀਪਕ ਦਲਾਲ ਅਤੇ ਸਹਾਇਕ ਮੈਨੇਜਰ ਗੁਰਵੰਤ ਸਿੰਘ ਵੀ ਮੌਜੂਦ ਸਨ।