13.1 C
United Kingdom
Sunday, September 6, 2026

More

    ਸੇਵਾ ਕੇਂਦਰਾਂ ਵਲੋਂ ਇੱਕ ਸਾਲ ’ਚ ਦੋ ਲੱਖ ਅਰਜੀਆਂ ਦਾ ਨਿਪਟਾਰਾ:ਡੀਸੀ

    ਅਸ਼ੋਕ ਵਰਮਾ
    ਬਠਿੰਡਾ, 16 ਜੁਲਾਈ: ਕੌਮਾਂਤਰੀ ਮਹਾਂਮਾਰੀ ਕੋਵਿਡ -19 ਦੇ ਫ਼ੈਲਾਓ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜਿੱਥੇ ਇੱਕ ਪਾਸੇ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ -ਵੱਖ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਿਲੇ ਅੰਦਰ ਮੌਜੂਦ 33 ਸੇਵਾ ਕੇਂਦਰਾਂ ਵਲੋਂ ਆਮ ਲੋਕਾਂ ਨੰੂ ਬੇਹਤਰ ਤੇ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨਾਂ ਸੇਵਾ ਕੇਂਦਰਾਂ ਰਾਹੀਂ 1 ਜਨਵਰੀ 2019 ਤੋਂ ਲੈ ਕੇ 15 ਜੁਲਾਈ 2020 ਤੱਕ 20,1785 ਦਰਖ਼ਾਸਤਾਂ ਪ੍ਰਾਪਤ ਹੋਈਆਂ ਜਿਨਾਂ ਵਿਚੋਂ 193958 ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜਾਣਾਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅਧੀਨ ਪੈਂਦੇ ਸਾਰੇ ਸੇਵਾ ’ਚ 250 ਤੋਂ ਵਧੇਰੇ ਸੇਵਾਵਾਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
    ਉਨਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ’ਚ ਲਰਨਿੰਗ ਲਾਇਸੰਸ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਇਨਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਨਾਂ ਸੇਵਾ ਕੇਂਦਰਾਂ ਵਿੱਚੋਂ 1 ਟਾਈਪ ਵਨ, 21 ਟਾਈਪ ਟੂ ਅਤੇ 11 ਟਾਈਪ ਥ੍ਰੀ  ਹਨ। ਇਨਾਂ ਸੇਵਾ ਕੇਂਦਰਾਂ ਤੋਂ ਦੋ ਸਾਫ਼ਟਵੇਅਰਾਂ (ਈ-ਸੇਵਾ ਅਤੇ ਈ-ਡਿਸਟਰਿਕਟ) ਰਾਹੀਂ ਆਨ-ਲਾਇਨ ਅਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।  ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ’ਤੇ ਜਿੱਤ ਪ੍ਰਾਪਤ ਕਰਨ ਲਈ ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਸਮੇਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!