3.5 C
United Kingdom
Sunday, March 8, 2026

More

    ਡਿਪਟੀ ਕਮਿਸ਼ਨਰ ਮਾਨਸਾ ਫੇਸਬੁੱਕ ਲਾਈਵ ਰਾਹੀਂ ਹੋਏ ਲੋਕਾਂ ਦੇ ਰੂਬਰੂ

    ਹਰ ਬੁੱਧਵਾਰ ਸ਼ਾਮ 7 ਵਜੇ ਹੋਵੇਗਾ ਸਿੱਧਾ ਪ੍ਰਸਾਰਨ  
      ਅਸ਼ੋਕ ਵਰਮਾ   
               
    ਮਾਨਸਾ, 16 ਜੁਲਾਈ  : ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਸਬੰਧੀ ਜਾਣੂ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਇਸ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਿਹਤ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਗੁਪਤਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਦੇ ਫੇਸਬੁੱਕ ਪੇਜ ‘ਤੇ ਸਿੱਧੇ ਪ੍ਰਸਾਰਨ ਦੌਰਾਨ ਕੀਤਾ।
             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦਾ ਫਿਲਹਾਲ ਕੋਈ ਵੀ ਟੀਕਾ ਜਾਂ ਇਲਾਜ਼ ਨਹੀਂ ਆਇਆ ਹੈ।ਇਸ ਲਈ ਇਸ ਬਿਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਰੱਖਣਾ, ਹੱਥ ਵਾਰ-ਵਾਰ ਧੋਣਾ ਆਦਿ ਨੂੰ ਅਪਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ 700 ਮੁਲਾਜ਼ਮ, ਜਿਨ੍ਹਾਂ ਵਿੱਚ ਆਸ਼ਾ ਵਰਕਰ, ਏ.ਐਨ.ਐਮ., ਸੁਪਰਵਾਇਜ਼ਰ ਅਤੇ ਹੋਰ ਅਧਿਕਾਰੀ ਸ਼ਾਮਿਲ ਹਨ, ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
    ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਕੋਵਿਡ-19 ਤੋਂ ਬਚਾਈ ਰੱਖਣ ਲਈ ਅਤੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਹੁਣ ਤੱਕ 13 ਹਜ਼ਾਰ ਤੋਂ ਵੀ ਵੱਧ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 64 ਕੇਸ ਪਾਜ਼ਿਟੀਵ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 51 ਵਿਅਕਤੀ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿੱਚ ਹੁਣ 13 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਸਿਵਲ ਹਸਪਤਾਲ ਮਾਨਸਾ ਵਿਖੇ 9 ਮਰੀਜ਼ ਆਇਸੋਲੇਟ ਕੀਤੇ ਹੋਏ ਹਨ, 1 ਮਰੀਜ਼ ਬਠਿੰਡਾ ਵਿਖੇ ਅਤੇ 3 ਮਰੀਜ਼ ਲੁਧਿਆਣਾ ਵਿਖੇ ਦਾਖਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਥਿਤੀ ਭਾਵੇਂ ਕੰਟਰੋਲ ਵਿੱਚ ਹੈ ਪਰ ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ।
    ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਾ ਐਪ ਰਾਹੀਂ ਤੁਸੀਂ ਮਿਸ਼ਨ ਫਤਿਹ ਯੋਧੇ ਮੁਕਾਬਲੇ ਵਿੱਚ ਭਾਗ ਲੈ ਸਕਦੇ ਹੋ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਜੇਤੂ ਵਿਅਕਤੀਆਂ ਨੂੰ ਗੋਲਡ, ਸਿਲਵਰ ਅਤੇ ਬਰੌਂਜ਼ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਹਰ ਬੁੱਧਵਾਰ ਨੂੰ ਸ਼ਾਮ 7 ਵਜੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ (District Public Relation Office Mansa) ਤੋਂ ਸਿੱਧੇ ਪ੍ਰਸ਼ਾਰਨ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੁਬਰੂ ਹੋਇਆ ਜਾਵੇਗਾ ਅਤੇ ਕੋਵਿਡ ਸਬੰਧੀ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!