ਬਿਲਾਸਪੁਰ 17 ਜੁਲਾਈ (ਮਿੰਟੂ ਖੁਰਮੀ, ਕੁਲਦੀਪ ਗੋਹਲ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਆਈ ਟੀ ਵਿੰਗ ਪੰਜਾਬ ਪ੍ਰਧਾਨ ਨਛੱਤਰ ਸਿੰਘ ਗਿੱਲ ਵੱਲੋ ਅਕਾਲੀ ਦਲ ਦੇ ਆਈ ਟੀ ਵਿੰਗ ਦੀਆਂ ਚੰਗੀਆਂ ਸੇਵਾਵਾ ਨੂੰ ਦੇਖਦੇ ਹੋਏ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਜਗਰਾਉਂ ਤੋਂ ਮਿਹਨਤੀ ਅਤੇ ਅਣਥੱਕ ਨੌਜਵਾਨ ਆਗੂ ਬਲਰਾਜ ਸਿੰਘ ਭੱਠਲ ਨੂੰ ਆਈ ਟੀ ਵਿੰਗ ਦੇ ਮਾਲਵਾ ਜ਼ੋਨ -3 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਉਨ੍ਹਾਂ ਦੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਈ ਟੀ ਵਿੰਗ ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਆਗੂ ਬਾਬਾ ਖੁਸ਼ ਨਾਥ ਨੇ ਬਲਰਾਜ ਸਿੰਘ ਭੱਠਲ ਨੂੰ ਵਧਾਈਆਂ ਦਿੱਤੀਆਂ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਆਈ ਟੀ ਵਿੰਗ ਪੰਜਾਬ ਪ੍ਰਧਾਨ ਨਛੱਤਰ ਸਿੰਘ ਗਿੱਲ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਮਜ਼ਬੂਤੀ ਪ੍ਰਾਪਤ ਹੋਵੇਗੀ ਬਲਕਿ ਆਉਣ ਵਾਲੀਆਂ ਚੋਣਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਚ ਅਹਿਮ ਯੋਗਦਾਨ ਪਾਵੇਗਾ ਇਸ ਸਮੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਸਮੁੱਚੀ ਜਥੇਬੰਦੀ ਹਾਜਰ ਸੀ