ਮਹਿਲ ਕਲਾ 17 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਹੁਕਮਾਂ ਸਿਵਲ ਸਰਜਨ ਬਰਨਾਲਾ ਗੁਰਵਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲੇ ਸਿਹਤ ਕੇਂਦਰਾਂ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਦੇ ਇੰਸਪੈਕਟਰ ਜਗਸੀਰ ਸਿੰਘ ਦੀ ਦੇਖ ਰਹੀ ਹੇਠ ਪਿੰਡ ਸਹਿਜੜਾ ਅਤੇ ਪਿੰਡ ਚੁਹਾਣਕੇ ਖੁਰਦ ਵਿਖੇ ਡੇਂਗੂ ਲੋਕਾਂ ਨੂੰ ਡੇਂਗੂ ਮਲੇਰੀਆ ਬੁਖ਼ਾਰ ਸਬੰਧੀ ਜਾਗਰੂਤ ਕੀਤਾ ਗਿਆ ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਇੰਸਪੈਕਟਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਇੱਕ ਖ਼ਾਸ ਕਿਸਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਕਿਉਂਕਿ ਮਸਰ ਜ਼ਿਆਦਾਤਰ ਕੂਲਰਾਂ ਵਿੱਚ ਖੜ੍ਹੇ ਪਾਣੀ ਫਰਿੱਜ ਦੀ ਪਿਛਲੇ ਪਾਸੇ ਟਰੇ ਟਾਇਰਾਂ ਅਤੇ ਹੋਰ ਟੁੱਟੇ ਬਰਤਨਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਪੈਦਾ ਹੁੰਦਾ ਹੈ ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਮਰੀਜ਼ ਨੂੰ ਤੇਜ਼ ਬੁਖ਼ਾਰ ਥਕਾਵਟ ਕਾਂਬਾ ਲੱਗਣਾ ਉਲਟੀ ਆਉਣਾ ਬੁਖਾਰ ਇੱਕ ਦਿਨ ਚੜ੍ਹ ਕੇ ਦੂਜੇ ਦਿਨ ਉਤਰ ਜਾਣਾ ਸਮੇਤ ਕਈ ਹੋਰ ਲੱਛਣ ਮਲੇਰੀਆ ਫੈਲਾਉਣ ਵਿਚ ਸਹਾਈ ਹੁੰਦੇ ਹਨ ਉਨ੍ਹਾਂ ਕਿਹਾ ਕਿ ਮਲੇਰੀਆ ਵਰਗੀ ਬਿਮਾਰੀ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਅੰਦਰ ਸਫ਼ਾਈ ਅਤੇ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਸਮੇਂ ਦੀ ਮੁੱਖ ਲੋੜ ਹੈ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਿਹਤਮੰਦ ਰਹਿਣ ਲਈ ਆਪਣੇ ਸਰੀਰ ਦਾ ਚੈਕਅੱਪ ਸਰਕਾਰੀ ਹਸਪਤਾਲਾਂ ਵਿੱਚੋਂ ਸਮੇਂ ਸਮੇਂ ਕਰਾਉਣਾ ਚਾਹੀਦਾ ਹੈ ਉਨ੍ਹਾਂ ਸਮੂਹ ਲੋਕਾਂ ਨੂੰ ਮਲੇਰੀਏ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਜਸਵੀਰ ਸਿੰਘ, ਹਰਭਜਨ ਸਿੰਘ, ਗੁਰਦਰਸ਼ਨ ਸਿੰਘ ਵੀ ਹਾਜ਼ਰ ਸਨ।