24.8 C
United Kingdom
Wednesday, June 24, 2026

More

    ਬਠਿੰਡਾ ਜਿਲੇ ’ਚ ਕਰੋਨਾ ਦੇ ਦੋ ਨਵੇਂ ਕੇਸ ਮਿਲੇ, 3 ਠੀਕ ਹੋਏ

    ਅਸ਼ੋਕ ਵਰਮਾ
    ਬਠਿੰਡਾ,17 ਜੁਲਾਈ : ਬਠਿੰਡਾ ਜ਼ਿਲੇ ’ਚ ਅੱਜ ਕਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਤਿੰਨ ਮਰੀਜਾਂ ਨੇ ਕਰੋਨਾਂ ਨੂੰ ਹਰਾਇਆ ਹੈ।  ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਸ਼ੁੱਕਰਵਾਰ ਦੀ ਸ਼ਾਮ ਤੱਕ 3 ਹੋਰ ਵਿਅਕਤੀ ਕਰੋਨਾ ਨੂੰ ਮਾਤ ਪਾਉਣ ਉਪਰੰਤ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ ਹਨ। ਮਿਲੇ ਨਤੀਜਿਆਂ ਅਨੁਸਾਰ ਅੱਜ 354 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ ਸਿਰਫ 2 ਕੇਸ ਪਾਜੀਟਿਵ ਆਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ  ਸੁਚੇਤ ਕਰਦਿਆਂ ਕਿਹਾ ਕਿ ਇਹ ਇੱਕ ਭਿਆਨਕ ਵਾਇਰਸ ਹੈ, ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਹੋਰ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ। ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ । ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ,ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!