ਮਹਿਲ ਕਲਾਂ 18 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬਲਾਕ ਰਾਏਕੋਟ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਤਰਲੋਚਨ ਸਿੰਘ ਬਰਮੀ ਅਤੇ ਡੇਹਲੋਂ ਬਲਾਕ ਪ੍ਰਧਾਨ ਰਛਪਾਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਹਿਬ ਵਿਖੇ ਹੋਈ ਇਸ ਮੀਟਿੰਗ ਨੂੰ ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਰਭੈ ਸਿੰਘ ਗਿਆਨੀ ਛੀਨੀਵਾਲ ਕਲਾਂ,ਸੀਨੀਅਰ ਆਗੂ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਜਿਲਾ ਲੁਧਿਆਣਾ ਦੇ ਜਰਨਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੀਟਿੰਗ ਨੂੰ ਜਿਲਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਛੀਨੀਵਾਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕੇਦਰ ਦੀ ਮੋਦੀ ਸਰਕਾਰ ਨੇ ਮੰਡੀ ਬੋਰਡ ਨੂੰ ਪਾਈਵੇਟ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਰਡੀਨੈਂਸ ਲਗਾਉਣਾ ਚਾਹੁੰਦੀ ਹੈ ਉਨਾ ਨੇ ਦੱਸਿਆ ਕਿ ਜੇਕਰ ਕੇਦਰ ਦੀ ਮੋਦੀ ਸਰਕਾਰ ਆਰਡੀਨੈਂਸ ਨੂੰ ਪਾਰਲੀਮੈਂਟ ਵਿੱਚ ਪਾਸ ਕਰ ਲਿਆ ਜਾਂਦਾ ਹੈ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਣਸ ਦਾ ਸਹੀ ਭਾਅ ਨਹੀਂ ਮਿਲਣਾ ਹੈ ਉਨਾ ਨੇ ਪੰਜਾਬ ਦੇ ਕਿਸਾਨਾਂ ਨੂੰ ਜਥੇਬੰਦ ਹੋ ਕੇ 20 ਜੁਲਾਈ ਨੂੰ ਵੱਡੀ ਗਿਣਤੀ ਵਿਚ ਆਪਣੇ ਟਰੈਕਟਰ ਲੈ ਕੇ ਮੇਨ ਰੋਡ ਦੀਆ ਸੜਕਾਂ ਉਪਰ ਖੜੇ ਕਰਕੇ ਕੇਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਆਰਡੀਨੈਂਸ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਸ਼ਨ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਪਟਰੋਲ ਤੇ ਡੀਜਲ ਦੇ ਵਾਧੇ ਖਿਲਾਫ ਆਪਾ ਨੂੰ ਇਕੱਠੇ ਹੋ ਕੇ ਤਿੱਖਾ ਸੰਘਰਸ਼ ਕਰਨ ਦੀ ਅਪੀਲ ਕੀਤੀ ਉਨਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਆਉਣ ਵਾਲੇ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ ਲਿਆਉਣ ਦੀ ਤਿਆਰੀ ਕਰ ਰਹੀ ਹੈ ਉਨਾ ਨੇ ਕਿਹਾ ਜੇਕਰ ਬਿਜਲੀ ਸੋਧ ਬਿੱਲ ਪਾਸ ਹੋ ਜਾਂਦਾ ਹੈ ਤਾਂ ਫਿਰ ਆਪਾ ਨੂੰ ਮੋਟਰਾ ਦੇ ਬਿਲ ਭਰਨੇ ਪੈਣਗੇ ਅਤੇ ਗਰੀਬ ਮਜ਼ਦੂਰ ਦੀ 200ਯੁਨਿਟ ਵੀ ਖਤਮ ਹੋ ਜਾਵੇਗੀ ।ਇਸ ਲਈ ਹੁਣ ਤੋਂ ਹੀ ਆਪਾ ਨੂੰ ਇਕੱਠੇ ਹੋ ਸੰਘਰਸ਼ ਵਿੱਚ ਕੁੱਦਣ ਦੀ ਅਪੀਲ ਕੀਤੀ ਇਸ ਮੌਕੇ ਜਿਲਾ ਲੁਧਿਆਣਾ ਦੇ ਜਰਨਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਟਰੈਕਟਰ ਸੜਕਾਂ ਉਪਰ ਖੜੇ ਕਰਕੇ ਕੇਦਰ ਦੀ ਮੋਦੀ ਸਰਕਾਰ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਮੂੰਹ ਉੱਪਰ ਮਾਸਕ ਪਾ ਕੇ ਅਤੇ ਟਰੈਕਟਰ ਵਿਚ ਦੂਰੀ ਬਣਾ ਕੇ ਰੱਖਣ ਦੀ ਹਦਾਇਤ ਕੀਤੀ ਇਸ ਮੌਕੇ ਸੁਖਦੇਵ ਸਿੰਘ ਤੇ ਰਣਜੀਤ ਸਿੰਘ ਬਰਮੀ, ਮਨਪ੍ਰੀਤ ਸਿੰਘ ਪੋਹੀੜ, ਸਰਪੰਚ ਸੁਖਦਰਸ਼ਨ ਸਿੰਘ ਡੇਹਲੋਂ, ਸਾਬਕਾ ਸਰਪੰਚ ਕਰਮਜੀਤ ਸਿੰਘ ਬਰਮੀ, ਹਰਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਤੱਤਲਾ ਆਦਿ ਆਗੂ ਹਾਜ਼ਰ ਸਨ