13.7 C
United Kingdom
Thursday, July 2, 2026

More

    ਬੀ ਜੀ ਐੱਸ ਪਬਲਿਕ ਸਕੂਲ ਮਹਿਲ ਕਲਾਂ ਦੀ ਵਿਦਿਆਰਥਣ ਨੇ ਕੀਤਾ ਮਾਣ ਨਾਲ ਸਿਰ ਉੱਚਾ

    ਮਹਿਲ ਕਲਾਂ 18ਜੁਲਾਈ( ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਸੀ ਬੀ ਐਸ ਈ ਬੋਰਡ ਵੱਲੋਂ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਵੱਲੋਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ ਹਿਮਾਂਸੂ ਦੱਤ ਨੇ ਦੱਸਿਆ ਕਿ ਸਕੂਲੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 96.4%ਅੰਕ ਹਾਸਲ ਕਰਕੇ ਮਹਿਲ ਕਲਾਂ ਜ਼ੋਨ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਉਨ੍ਹਾਂ ਸਕੂਲ ਦੇ ਮਿਹਨਤੀ ਸਟਾਫ ਅਤੇ ਬੱਚਿਆਂ ਦੀ ਪ੍ਰਸੰਸਾ ਕਰਦਿਆਂ ਦੱਸਿਆ ਕਿ ਸਟਾਫ ਅਤੇ ਬੱਚਿਆਂ ਦੀ ਮਿਹਨਤ ਸਦਕਾ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ । ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਸੁਰਜੀਤ ਸਿੰਘ, ਟਰੱਸਟੀ ਨਪਿੰਦਰ ਸਿੰਘ ਢਿੱਲੋਂ ,ਟਰੱਸਟੀ ਬਾਬਾ ਹਾਕਮ ਸਿੰਘ, ਬਾਬਾ ਕੇਵਲ ਕ੍ਰਿਸ਼ਨ, ਐਮ ਡੀ ਰਣਪ੍ਰੀਤ ਸਿੰਘ ਰਾਏ ਅਤੇ ਪ੍ਰਿੰਸੀਪਲ ਡਾ ਹਿਮਾਂਸੂ ਦੱਤ ਨੇ ਵਿਦਿਆਰਥੀਆਂ ਅਤੇ ਹੋਰ ਸਾਰੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਦੇ ਮਾਤਾ ਪਿਤਾ ਅਤੇ ਸਮੂਹ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ । ਉਪਰੰਤ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!