1.5 C
United Kingdom
Saturday, March 7, 2026

More

    ਸ੍ਰੀ ਗੁਰੁ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ, ਗੀਤ ਗਾਇਨ ਪ੍ਰਤੀਯੋਗਤਾ ਅੱਜ ਤੋਂ

    ਮੋਗਾ (ਮਿੰਟੂ ਖੁਰਮੀ)
    ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।
    ਸਕੱਤਰ ਸਕੂਲ ਸਿੱਖਿਆ ਸ੍ਰੀ ਕਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ। ਜਿੰਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
    ਜਿਲ੍ਹਾ ਸਿੱਖਿਆ ਅਫਸਰ (ਸੈ.) ਜਸਪਾਲ ਸਿੰਘ ਔਲਖ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਜਸਵਿੰਦਰ ਕੌਰ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ।
    ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਸੈ.) ਦਿਲਬਾਗ ਸਿੰਘ ਬਰਾੜ ਤੇ ਜਿਲ੍ਹਾ ਨੋਡਲ ਅਫਸਰ (ਐਲੀ.)ਗੋਬਿੰਦ ਸਿੰਘ ਸਮਾਧ ਭਾਈ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲੇਗਾ। ਇਸ ਮੌਕੇ ਜ਼ਿਲ੍ਹਾ ਸੋਸ਼ਲ ਮੀਡੀਆ ਕੁਆਰਡੀਨੇਟਰ ਕੁਮਾਰ ਗੋਇਲ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਇਸ ਉਪਰਾਲੇ ਨਾਲ ਜਿੱਥੇ ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਨੂੰ ਪਹੁੰਚਾਇਆ ਜਾ ਰਿਹਾ ਹੈ ਊੱਥੇ ਪੰਜਾਬ ਭਰ ਤੋਂ ਸਮਾਜ ਸੇਵੀ ਸੰਸਥਾਵਾਂ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਆਮ ਲੋਕਾਂ ਦੁਆਰਾ ਸਕੂਲ ਸਿੱਖਿਆ ਵਿਭਾਗ ਦੇ ਅਜਿਹੇ ਯਤਨਾਂ ਦੀ ਭਰਪੂਰ ਸ਼ਲਾਘਾ ਹੋ ਰਹੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!