ਮਹਿਲ ਕਲਾਂ 20 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

ਭਾਰਤੀ ਕਿਸਾਨ ਯੂਨੀਅਨ ਓੁਗਰਾਹਾ ਦੀ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਜਥੇਬੰਦੀ ਦੇ ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ਉੱਪਰ 20 ਜੁਲਾਈ ਤੋਂ 26 ਜੁਲਾਈ ਤੱਕ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਪਿੰਡ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਓੁਲੀਕੇ ਗਏ। ਪ੍ਰੋਗਰਾਮ ਤਹਿਤ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਦੇ ਵਾਧੇ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਪਿੰਡ ਠੁੱਲੀਵਾਲ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸ਼ੇਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਾਜਰ ਸਿੰਘ ਠੁੱਲੀਵਾਲ ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ ਮੀਤ ਪ੍ਰਧਾਨ ਭੋਲਾ ਸਿੰਘ ਠੁੱਲੀਵਾਲ ਸਕੱਤਰ ਪਿਆਰਾ ਸਿੰਘ ਬਲਾਕ ਆਗੂ ਸੁਖਦੇਵ ਸਿੰਘ ਬਿੱਲੂ ਮੱਘਰ ਸਿੰਘ ਠੁੱਲੀਵਾਲ ਖ਼ਜ਼ਾਨਚੀ ਜਸਵੀਰ ਸਿੰਘ ਸੀਰਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਵਾਇਰਸ ਦੀ ਮਹਾਂਮਾਰੀ ਬਿਮਾਰੀ ਦੇ ਚੱਲ ਰਹੇ ਕਰੋਪ ਦੀ ਆੜ ਹੇਠ ਸਾਮਰਾਜ ਵਿਰੋਧੀ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫੇ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਜ਼ਮੀਨਾਂ ਤੋਂ ਬਾਹਰ ਕਰਨ ਲਈ ਤਿੰਨ ਘਾਤਕ ਆਰਡੀਨੈਂਸ ਲਾਗੂ ਕਰਕੇ ਭਾਰਤ 50 ਪ੍ਰਤੀਸ਼ਤ ਲੋਕ ਖੇਤੀਬਾੜੀ ਕਿੱਤਾ ਕਰਕੇ ਰੁਜ਼ਗਾਰ ਪੈਦਾ ਕਰਦੇ ਆ ਰਹੇ ਲੋਕਾਂ ਤੋਂ ਰੁਜ਼ਗਾਰ ਦੇ ਧੰਦੇ ਖੋਹ ਕੇ ਰੁਜ਼ਗਾਰ ਤੋਂ ਵਾਂਝੇ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਰੁਜ਼ਗਾਰ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਸ 2020.ਖੇਤੀਬਾੜੀ ਉਪਜ ਵਪਾਰ ਤੇ ਵਣਜ ਕੀਮਤੀ ਖੇਤੀ ਸੇਵਾਵਾਂ ਸਬੰਧੀ.ਕਿਸਾਨੀ ਠੇਕਾ ਖੇਤੀ ਆਰਡੀਨੈੱਸ 2020 ਨੂੰ ਲਿਆ ਕੇ ਕਿਸਾਨੀ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਰਾਜਾਂ ਦਾ ਮੰਡੀਕਰਨ ਸੰਵਿਧਾਨਕ ਹੱਕ ਬਣਦਾ ਹੈ ਇਸ ਵਿੱਚ ਕੇਂਦਰ ਸਰਕਾਰ ਸੋਧ ਕਰਕੇ ਮੰਡੀਕਰਨ ਬੋਰਡ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਰਾਹ ਪੱਧਰਾ ਕਰ ਲਿਆ ਹੈ ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਅਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਕਰਾਉਣ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ 20 ਜੁਲਾਈ ਤੋਂ 26 ਜੁਲਾਈ ਤੱਕ ਪਿੰਡ ਪੱਧਰ ਤੇ ਅਰਥੀ ਫੂਕ ਰੋਸ ਮੁਜਾਹਰੇ ਕਰਨ ਦੇ ਓੁਲੀਕ ਗਏ ਪ੍ਰੋਗਰਾਮ ਤਹਿਤ ਪਿੰਡ ਠੁੱਲੀਵਾਲ ਤੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਅਦੇ ਕਿਸਾਨ ਤੇ ਮਜ਼ਦੂਰ ਵਿਰੋਧੀ ਫੈਸਲੇ ਨਾ ਲਏ ਤਾਂ ਜਥੇਬੰਦੀ ਵੱਲੋਂ ਭਾਰਤੀਆ ਜਥੇਬੰਦੀਆਂ ਦੇ ਸਹਿਯੋਗ ਨਾਲ ਕ 27 ਜੁਲਾਈ ਨੂੰ ਅਕਾਲੀ ਭਾਜਪਾ ਦੇ ਵਿਧਾਇਕਾਂ ਮੈਂਬਰ ਪਾਰਲੀਮੈਂਟਾਂ ਹਲਕਾ ਇੰਚਾਰਜਾਂ ਦੀਆਂ ਰਹਾਇਸਾ ਦਾ ਸੂਬਾ ਪੱਧਰ ਤੇ ਘਿਰਾਓ ਕੀਤੇ ਜਾਣ ਤੋਂ ਬਾਅਦ ਅਗਲਾ ਆਲ ਇੰਡੀਆ ਪੱਧਰ ਦਾ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਅਦੇ ਤੁਰੰਤ ਵਾਪਸ ਲੲੇ ਜਾਣ ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵੱਢਣ ਲਈ ਮਜਬੂਰ ਹੋਵੇਗੀ ਇਸ ਮੌਕੇ ਕਿਸਾਨ ਆਗੂ ਹਰਤੇਜ ਸਿੰਘ ਠੁੱਲੀਵਾਲ .ਬੂਟਾ ਸਿੰਘ .ਪਿਰਤਪਾਲ ਸਿੰਘ ..ਮੁਖਤਿਆਰ ਸਿੰਘ .ਅਮਰੀਕ ਸਿੰਘ .ਜਾਗਰ ਸਿੰਘ .ਭੋਲਾ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਰੱਖੇ।