ਪਾਰਟੀ ਦਾ ਝੰਡਾ ਬੁਲੰਦ ਰੱਖਣ ਲਈ ਵਚਨਬੱਧ ਹਾਂ- ਬਲਦੀਪ ਢਿੱਲੋਂ
ਮਹਿਲ ਕਲਾਂ 20 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ ਦੀ ਪਿੰਡ ਪੱਧਰੀ ਮੀਟਿੰਗ ਪਾਰਟੀ ਦੀ ਮਜ਼ਬੂਤੀ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਨੂੰ ਲੈ ਕੇ ਪਿੰਡ ਦੀਵਾਨਾ ਵਿਖੇ ਹੋਈ ਇਸ ਮੌਕੇ ਮਾਲਵਾ ਜ਼ੋਨ 3 ਦੇ ਨਵ ਨਿਯੁਕਤ ਮੀਤ ਪ੍ਰਧਾਨ ਜੋਤ ਬੜਿੰਗ ਦੀਵਾਨਾ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਾਨਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਇਸ ਮੌਕੇ ਮਾਲਵਾ ਜ਼ੋਨ ਯੂਥ ਵਿੰਗ ਦੇ ਮੀਤ ਪ੍ਰਧਾਨ ਜੋਤ ਬੜਿੰਗ ਦੀਵਾਨਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਜੋ ਜ਼ਿੰਮੇਵਾਰੀ ਮੈਨੂੰ ਮਾਲਵਾ ਜ਼ੋਨ ਦੀ ਸੌਂਪੀ ਗਈ ਹੈ ਉਸ ਨੂੰ ਮੈਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਗਾ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਾਰਟੀ ਦੀ ਮਜ਼ਬੂਤੀ ਅਤੇ ਆਉਂਦੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡ. ਬਲਾਕ .ਜ਼ਿਲ੍ਹਾ. ਹਲਕਾ .ਅਤੇ ਮਾਲਵਾ ਪੱਧਰ ਤੇ ਨੌਜਵਾਨਾਂ ਨਾਲ ਮੀਟਿੰਗਾਂ ਕਰਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪਾਰਟੀ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਦੇ ਆ ਰਹੇ ਵਾਲੰਟੀਅਰਾਂ ਨੂੰ ਅੱਗੇ ਲਿਆ ਕੇ ਅਹੁਦੇਦਾਰੀਆਂ ਦੇ ਕੇ ਪੂਰਾ ਮਾਨ ਸਤਿਕਾਰ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਰਾਜ ਅੰਦਰ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਬਣਦੀਆਂ ਰਹੀਆਂ ਸਰਕਾਰਾਂ ਦੇ ਭ੍ਰਿਸ਼ਟ ਰਾਜ ਪ੍ਰਬੰਧ ਤੋਂ ਰਾਜ ਦਾ ਹਰ ਵਰਗ ਪੂਰੀ ਤਰ੍ਹਾਂ ਦੁਖੀ ਹੋ ਚੁੱਕਿਆ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਬਾਜ਼ੀ ਸਰਕਾਰ ਦੇ ਕੰਮਾਂ ਨੂੰ ਦੇਖਦਿਆਂ ਹੋਇਆਂ ਰਾਜ ਦੇ ਭ੍ਰਿਸ਼ਟ ਰਾਜ ਪ੍ਰਬੰਧ ਨੂੰ ਬਦਲ ਕੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਆਪਣੀ ਲੋਕ ਪੱਖੀ ਸਰਕਾਰ ਬਣਾਉਣਾ ਚਾਹੁੰਦੇ ਹਨ ਉਨ੍ਹਾਂ ਸਮੂਹ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਾਨਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਪਿੰਡ ਬਲਾਕ ਹਲਕਾ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਦੇ ਪ੍ਰੋਗਰਾਮ ਉਲੀਕੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਿਆਰੀਆਂ ਦਾ ਕੰਮ ਆਰੰਭ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਦੀ ਦੇਖਦਿਆਂ ਵੱਖ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਆਪਣੀਆਂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਅਤੇ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਰੋਲ ਅਦਾ ਕਰਨਗੇ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਰਾਜ ਦੇ ਭ੍ਰਿਸ਼ਟ ਅਤੇ ਕਰਾਫਟ ਸਿਸਟਮ ਨੂੰ ਬਦਲਣ ਲਈ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਇਸ ਮੌਕੇ ਯੂਥ ਵਿੰਗ ਦੇ ਆਗੂ ਜੋਤ ਬੜਿੰਗ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਾਨਾ ਨੇ ਵਾਲੰਟੀਅਰਾਂ ਦੀ ਸਲਾਹ ਮਸ਼ਵਰੇ ਤੋਂ ਬਾਅਦ ਪਾਰਟੀ ਵਾਲੰਟੀਅਰ ਗੁਰਜੰਟ ਸਿੰਘ ਢਿੱਲੋਂ ਨੂੰ ਯੂਥ ਵਿੰਗ ਦੀਵਾਨਾ ਇਕਾਈ ਦਾ ਪ੍ਰਧਾਨ ਬਲਜਿੰਦਰ ਸਿੰਘ ਦੀਵਾਨਾਂ ਨੂੰ ਕਿਸਾਨ ਵਿੰਗ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ ਜਦਕਿ ਬਿਆਨ ਸਿੰਘ ਤੇ ਬੂਟਾ ਸਿੰਘ ਨੂੰ ਬੂਥ ਇੰਚਾਰਜ ਲਗਾਇਆ ਗਿਆ ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹੰਸ ਰਾਜ ਮਾਸਟਰ, ਸੁਰਜੀਤ ਸਿੰਘ ,ਬੂਟਾ ਸਿੰਘ, ਬਾਬਾ ਬਿੰਦਰ ਸਿੰਘ, ਹਰਜਿੰਦਰ ਸਿੰਘ ਹਨੀ ,ਸੁੱਖੀ ਸਿੰਘ, ਸੇਵਕ ਸਿੰਘ ,ਮਨਜੀਤ ਸਿੰਘ ਯੂ ਐੱਸ ਏ ਆਦਿ ਨੇ ਵੀ ਆਪਣੇ ਵਿਚਾਰ ਰੱਖੇ।