15.3 C
United Kingdom
Sunday, June 7, 2026

More

    ਮਾਸਕ ਨਾ ਪਾਉਣ ਵਾਲੇ ਦੁਕਾਨਦਾਰਾਂ ਦੇ ਸੁਕਰਵਾਰ ਤੋਂ ਕੱਟੇ ਜਾਣਗੇ ਚਾਲਾਨ-ਵਧੀਕ ਡਿਪਟੀ ਕਮਿਸ਼ਨਰ

    *ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰਵਾਸੀਆਂ ਦਾ ਸਹਿਯੋਗ ਜਰੂਰੀ
    ਮਲੇਰਕੋਟਲਾ, 21 ਜੁਲਾਈ (ਜਮੀਲ ਜੌੜਾ, ਮਹਿਰੂਨ ਥਿੰਦ)
    ਮਿਸ਼ਨ ਫਤਹਿ ਮੁਹਿੰਮ ਤਹਿਤ ਮਾਲੇਰਕੋਟਲਾ ਸ਼ਹਿਰ ਵਿਚੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਦੇ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਲੜੀ ਦੇ ਮੱਦੇਨਜ਼ਰ ਅੱਜ ਸਥਾਨਕ ਰੈਸਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ ਤ੍ਰਿਪਾਠੀ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ ਵੱਖ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਮੌਕੇ ਵਿਸ਼ੇਸ਼ ਤੌਰ ਤੇ ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵੀ ਹਾਜ਼ਰ ਸਨ। ਸ੍ਰੀ ਤ੍ਰਿਪਾਠੀ ਨੇ ਕਰਿਆਨਾ ਐਸੋਸੀਏਸ਼ਨ, ਕੱਪੜਾ ਐਸੋਸੀਏਸ਼ਨ, ਈ ਰਿਕਸ਼ਾ, ਹੋਲਸੇਲ ਕਰਿਆਣਾ ਐਸੋਸੀਏਸ਼ਨ ਦੇ ਆਏ ਨੁਮਾਇੰਦਿਆਂ ਨੂੰ ਮਾਸਕ ਦੀ ਵਰਤੋਂ ਕਰਨ ਲਈ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀਰਵਾਰ ਨੂੰ ਵਿਸੇਸ ਤੌਰ ਤੇ ਮਾਸਕ ਪਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਮਾਸਕ ਵੀ ਵੰਡੇ ਜਾਣਗੇ।


    ਸ੍ਰੀ ਤ੍ਰਿਪਾਠੀ ਨੇ ਕਿਹਾ ਕਿ ਜੇਕਰ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਜਾਣ ਬੁੱਝ ਕੇ ਮਾਸਕ ਨਾ ਪਾਉਣ ਦਾ ਮਾਮਲਾ ਸਾਮ੍ਹਣਾ ਆਇਆ ਤਾਂ ਅਜਿਹੇ ਦੁਕਾਨਦਾਰਾਂ ਦੇ ਚਾਲਾਨ ਕੀਤੇ ਜਾਣਗੇ, ਜਿਸਦੇ ਲਈ ਦੁਕਾਨਦਾਰ ਖੁਦ ਜਿੰਮੇਵਾਰ ਹੋਵੇਗਾ। ਉਨ੍ਹਾ ਕਿਹਾ ਕਿ ਹਰੇਕ ਦੁਕਾਨਦਾਰ ਦੁਕਾਨ ’ਤੇ ਖਰੀਦਦਾਰੀ ਕਰਨ ਆਉਣ ਵਾਲੇ ਗ੍ਰਾਹਕ ਨੂੰ ਵੀ ਮਾਸਕ ਪਾਉਣ ਲਈ ਜਾਗਰੂਕ ਕਰੇ, ਜਿਸਦੇ ਵਿੱਚ ਦੁਕਾਨਦਾਰ ਅਤੇ ਗ੍ਰਾਹਕ ਦੋਵਾਂ ਦੀ ਸੁਰੱਖਿਆ ਹੈ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਮੁੜ ਦੁਹਰਾਇਆ ਕਿ ਪ੍ਰਸ਼ਾਸਨ ਦੀ ਮੁਹਿੰਮ ’ਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇ, ਤਾਂ ਜੋ ਮਲੇਰਕੋਟਲਾ ਸ਼ਹਿਰ ਵਿੱਚ ਕਰੋਨਾ ਦੀ ਚੈਨ ਨੂੰ ਤੋੜਿਆ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!