ਅਸ਼ੋਕ ਵਰਮਾ
ਬਠਿੰਡਾ, 19 ਜੁਲਾਈ: ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਗੀਤ ਮੁਕਾਬਲਿਆਂ ਲਈ 24 ਜੁਲਾਈ ਵਿਦਿਆਰਥੀਆਂ ਆਪਣੀ ਆਨ-ਲਾਇਨ ਰਜਿਸਟੇ੍ਰਸ਼ਨ ਕਰਵਾ ਸਕਦੇ ਹਨ। ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਇਕਬਾਲ ਸਿੰਘ ਬੁੱਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੀਤ ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਵਿਦਿਆਰਥੀ ਸਿੱਖੀ ਨਾਲ ਸਬੰਧਤ ਧਾਰਮਿਕ ਗੀਤ ਦੀ ਵੀਡੀਓ ਲਿੰਕ 24 ਜੁਲਾਈ ਤੱਕ ਸੋਸ਼ਲ ਮੀਡੀਆਂ ਦੇ ਫੇਸਬੁੱਕ, ਯੂ-ਟਿਊਬ ਤੇ ਇੰਸਟਾਗ੍ਰਾਮ ’ਤੇ ਭੇਜ ਸਕਦੇ ਹਨ।
ਉਨਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਵਲੋਂ ਭੇਜੇ ਗਏ ਿਕਾਂ ਦੀ 25 ਅਤੇ 26 ਜੁਲਾਈ ਨੂੰ ਸਕੂਲ ਮੁਖੀਆਂ ਵਲੋਂ ਗੂਗਲ ਫਾਰਮ ਭਰ ਕੇ ਐਂਟਰੀ ਕੀਤੀ ਜਾਵੇਗੀ। ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ 20 ਜੁਲਾਈ ਤੋਂ 24 ਜੁਲਾਈ ਤੱਕ ਹੋਣ ਵਾਲੀ ਸਿੱਖੀ ਨਾਲ ਸਬੰਧਤ ਧਾਰਮਿਕ ਗੀਤਾਂ ਦੀ ਰਜਿਸਟੇ੍ਰਸ਼ਨ ਕਰਵਾਉਣ ਲਈ ਵਿਦਿਆਰਥੀਆਂ ਵਲੋਂ ਚੰਗੀ ਰੁਚੀ ਦਿਖਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਪਹਿਲੇ ਪੜਾਅ ਤਹਿਤ 6 ਜੁਲਾਈ ਤੋਂ 12 ਜੁਲਾਈ ਤੱਕ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਸਨ। ਜਿਨਾਂ ਦੀ ਜੱਜਮੈਂਟ ਦਾ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਨਾਂ ਦੇ ਨਤੀਜੇ ਸਟੇਟ ਪੱਧਰੀ ਕਮੇਟੀ ਵਲੋਂ ਐਲਾਨੇ ਜਾਣ ਦੀ ਸੰਭਾਵਨਾ ਹੈ।