23.7 C
United Kingdom
Sunday, June 21, 2026

More

    ਪਿੰਡ ਠੁੱਲੀਵਾਲ ਵਿਖੇ ਇੱਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

    ਮਹਿਲ ਕਲਾਂ 21ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਮਹਿਲ ਕਲਾਂ ਨੇੜਲੇ ਪਿੰਡ ਠੁੱਲੀਵਾਲ ਵਿਖੇ ਇੱਕ ਕਿਸਾਨ ਨੂੰ ਆਪਣੇ ਖੇਤ ਵਿੱਚ ਟਿਊਬਵੈੱਲ ਵਾਲੀ ਮੋਟਰ ਚਲਾਉਂਦੇ ਸਮੇਂ ਸਟਾਰਟਰ ਵਿੱਚ ਅਚਾਨਕ ਕਰੰਟ ਆਉਣ ਕਾਰਨ ਕਰੰਟ ਦੇ ਝਟਕੇ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਇਸ ਮੌਕੇ ਥਾਣਾ ਠੁੱਲੀਵਾਲ ਦੇ ਐਚ.ਐਚ.ਓ ਸ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਕਰਮਜੀਤ ਸਿੰਘ 40 ਸਾਲ ਪੁੱਤਰ ਮਹਿੰਦਰ ਸਿੰਘ ਵਾਸੀ ਠੁੱਲੀਵਾਲ ਜੋ ਕਿ ਬਰਸਾਤ ਦੇ ਮੌਸਮ ਦੌਰਾਨ ਆਪਣੇ ਖੇਤ ਵਿੱਚ ਟਿਊਬਵੈੱਲ ਵਾਲੀ ਮੋਟਰ ਚਲਾਉਣ ਲੱਗਿਆ ਤਾਂ ਸਟਾਰਟਰ ਵਿੱਚ ਅਚਾਨਕ ਆਏ ਕਰੰਟ ਨੇ ਉਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਸਰੀਰ ਨੂੰ ਜ਼ੋਰਦਾਰ ਝਟਕਾ ਲੱਗਣ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਦਿਆਂ ਉਸ ਨੂੰ ਇਲਾਜ ਲਈ ਬਰਨਾਲਾ ਦੇ ਹਸਪਤਾਲ ਵਿੱਚ ਲਗਾਇਆ ਗਿਆ ਉੱਥੇ ਡਾਕਟਰਾਂ ਨੇ ਕਿਸਾਨ ਕਰਮਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਪਿੱਛੇ ਆਪਣੇ ਦੋ ਬੱਚੇ ਅਤੇ ਆਪਣੀ ਪਤਨੀ ਨੂੰ ਰੋਂਦਿਆਂ ਕੁਰਲਾਦਿਆ ਛੱਡ ਗਿਆ ਉਨ੍ਹਾਂ ਕਿਹਾ ਕਿ ਮਿ੍ਤਕ ਕਿਸਾਨ ਕਰਮਜੀਤ ਸਿੰਘ ਦੇ ਪਿਤਾ ਮਹਿੰਦਰ ਸਿੰਘ ਵਾਸੀ ਠੁੱਲੀਵਾਲ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਅਮਲ ਵਿੱਚ ਲਿਆ ਕੇ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪੀ ਜਾ ਰਹੀ ਹੈ ਇਸ ਮੌਕੇ ਮਾਰਕੀਟ ਕਮੇਟੀ ਬਰਨਾਲਾ ਦੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ ,ਸਾਬਕਾ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਭੋਲਾ ਪੰਚ, ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ,ਬੀ ਕੇ ਯੂ ਉਗਰਾਹਾਂ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਨਾਜ਼ਰ ਸਿੰਘ ਠੁੱਲੀਵਾਲ, ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ ,ਹਰਤੇਜ ਸਿੰਘ ਠੁੱਲੀਵਾਲ , ਜਸਵੀਰ ਸਿੰਘ ਜੱਸੀ ,ਬੇਅੰਤ ਸਿੰਘ ,ਬਲਵੀਰ ਸਿੰਘ, ਨਾਹਰ ਸਿੰਘ ,ਸਾਧੂ ਸਿੰਘ ,ਬਲਬੀਰ ਸਿੰਘ ਆਦਿ ਨੇ ਮ੍ਰਿਤਕ ਕਿਸਾਨ ਦੀ ਮੌਤ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬ ਸਰਕਾਰ ਪਾਸੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!