
ਅਸ਼ੋਕ ਵਰਮਾ
ਬਠਿੰਡਾ, 22 ਜੁਲਾਈ । ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਤੇ ਅੱਜ ਪਿੰਡ ਬਾਂਡੀ ਕੋਟਲੀ ਅਤੇ ਚੱਕ ਅਤਰ ਸਿੰਘ ਵਾਲਾ ’ਚ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਜਤਾਇਆ। ਕਿਸਾਨ ਆਗੂ ਧਰਮਪਾਲ ਸਿੰਘ ਨੇ ਦੱਸਿਆ ਕਿ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਕਿਸਾਨ ਵਿਰੋਧੀ ਹਨ ਜਿਸ ਨਾਲ ਖੇਤੀ ਖੇਤਰ ਤਬਾਾਹ ਹੋ ਜਾਏਗਾ। ਉਨਾਂ ਆਖਿਆ ਕਿ ਇੰਨਾਂ ਆਰਡੀਨੈਂਸਾਂ ਦਾ ਮਕਸਦ ਕਣਕ ਝੋਨਾ ਆਦਿ ਮੁੱਖ ਫਸਲਾਂ ਦੀ ਸਰਕਾਰੀ ਖਰੀਦ ਬੰਦ ਕਰਨਾ ਹੈ। ਉਨਾਂ ਆਖਿਆ ਕਿ ਮੰਡੀਕਰਨ ਸਿਸਟਮ ਤੋੜ ਕੇ ਖੁੱਲੀ ਮੰਡੀ ਦੀ ਨੀਤੀ ਤਹਿਤ ਸਾਰੀਆਂ ਖੇਤੀ ਜਿਣਸਾਂ ਦੀ ਖਰੀਦ-ਵੇਚ ਵਪਾਰੀਆਂ ਦੇ ਰਹਿਮ ’ਤੇ ਛੱਡ ਦਿੱਤੀਆਂ ਜਾਦਗੀਆਂ ਜਿਸ ਕਰਕੇ ਜਿਣਸਾਂ ਕੌਡੀਆਂ ਦੇ ਭਾਅ ਖਰੀਦਿਆ ਜਾਏਗਾ । ਉਨਾਂ ਆਖਿਆ ਕਿ ਬਿਜਲੀ ਸੋਧ ਬਿੱਲ ਰਾਹੀਂ ਇੱਕੋ ਇੱਕ ਸਿੱਧੀ ਖੇਤੀ ਸਬਸਿਡੀ ਦਾ ਖਾਤਮਾ ਕਰਕੇ ਪਹਿਲਾਂ ਹੀ ਭਾਰੀ ਕਰਜ਼ਿਆਂ ਦੇ ਬੋਝ ਥੱਲੇ ਲਗਾਤਾਰ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਆਮ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਤਬਾਹ ਕਰਨਾ ਹੈ। ਕਿਸਾਨਾਂ ਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਿਸ ਲੈਣ ਦੀ ਮੰਗ ਕੀਤੀ।
