9.8 C
United Kingdom
Monday, June 8, 2026

More

    ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ

    ਅਸ਼ੋਕ ਵਰਮਾ
    ਬਠਿੰਡਾ , 22 ਜੁਲਾਈ। ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਹਰ ਵਾਰ ਦੀ ਤਰਾਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ । ਸਕੂਲ ਦੇ ਓਵਰਆਲ ਨਤੀਜੇ ਅਨੁਸਾਰ 10+2 ਆਰਟਸ ਦੇ ਵਿਦਿਆਰਥੀ ਰਵਿੰਦਰ ਸਿੰਘ ਨੇ 99.33 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਅਤੇ 10+2 ਮੈਡੀਕਲ ਦੇ ਵਿਦਿਆਰਥੀ ਮਾਨਵ ਸ਼ਰਮਾ ਨੇ 97.78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ 10+2 ਨਾਨ-ਮੈਡੀਕਲ ਦੀ ਵਿਦਿਆਰਥਣ ਅਮਨਦੀਪ ਕੌਰ ਨੇ 97.11 ਫ਼ੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸ ਨਤੀਜੇ ਅਨੁਸਾਰ ਸਕੂਲ ਦੇ 37 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 128 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 181 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
                        ਇਸੇ ਤਰਾਂ 10+2 ਆਰਟਸ ਦੇ ਨਤੀਜਿਆਂ ਦੌਰਾਨ ਵਿਦਿਆਰਥੀ ਰਵਿੰਦਰ ਸਿੰਘ ਨੇ 99.33 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਹਿਊਮੈਨਟੀਜ਼ ਗਰੁੱਪ ਵਿੱਚੋਂ ਪਹਿਲਾ ਸਥਾਨ, ਹਰਜੋਤ ਸਿੰਘ ਨੇ 96.89 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਅਤੇ ਦਲਵਿੰਦਰ ਸਿੰਘ ਨੇ 95.78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰਾਂ 10+2 ਸਾਇੰਸ ਗਰੁੱਪ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ। ਇਸ ਨਤੀਜੇ ਅਨੁਸਾਰ 10+2 ਮੈਡੀਕਲ ਦੇ ਵਿਦਿਆਰਥੀ ਮਾਨਵ ਸ਼ਰਮਾ ਨੇ 97.78 ਫ਼ੀਸਦੀ ਅੰਕ, ਅਰਸ਼ਦੀਪ ਕੌਰ ਨੇ 94.67 ਫ਼ੀਸਦੀ ਅੰਕ ਅਤੇ ਅਕਾਂਕਸ਼ਾ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਡੀਕਲ ਗਰੁੱਪ ਵਿੱਚੋਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ 10+2 ਨਾਨ-ਮੈਡੀਕਲ ਦੇ ਗਰੁੱਪ ਵਿੱਚੋਂ ਵਿਦਿਆਰਥਣ ਅਮਨਦੀਪ ਕੌਰ ਨੇ 97.11 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਰਸ਼ਦੀਪ ਕੌਰ ਸਿੱਧੂ ਨੇ 96.44 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਮਨਪ੍ਰੀਤ ਕੌਰ ਨੇ 95.56 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ।
                  ਇਸ ਤੋਂ ਇਲਾਵਾ 10+2 ਕਾਮਰਸ ਦੇ ਨਤੀਜੇ ਵਿੱਚ ਵਿਦਿਆਰਥਣ ਰੀਆ ਨੇ 92.67 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਮਰਸ ਗਰੁੱਪ ਵਿੱਚੋਂ ਪਹਿਲਾ ਸਥਾਨ, ਅਰਸ਼ਦੀਪ ਕੌਰ ਤੇ ਸਾਹਿਲ ਬਾਂਸਲ ਨੇ 90.44 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਤਮੰਨਾ ਸਿੰਗਲਾ ਨੇ 88.44 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।   ਸਕੂਲ ਦੇ ਪਿ੍ਰੰਸੀਪਲ ਸ. ਬਲਜਿੰਦਰ ਸਿੰਘ ਸਿੱਧੂ, ਵਿਭਾਗ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਉਨਾਂ ਨੇ ਦੱਸਿਆ ਕਿ ਸਕੂਲ ਦਾ ਸਮੱੁਚਾ ਨਤੀਜਾ ਲਗਭਗ 99.83 ਫ਼ੀਸਦੀ ਰਿਹਾ ਹੈ ।  ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਕੂਲ ਦੇ ਪਿੰ੍ਰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨਾਂ ਨੇ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀ ਹਰ ਸਾਲ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਦੇ ਹਨ ਪਰੰਤੂ ਇਸ ਵਾਰ ਕੋਵਿਡ-19 ਕਾਰਨ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ। ਉਨਾਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!