ਅਸ਼ੋਕ ਵਰਮਾ
ਬਠਿੰਡਾ,23 ਜੁਲਾਈ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸ ਪੀਟੀਯੂ) ਅਤੇ ਇਸ ਦੇ ਅਧੀਨ ਚੱਲ ਰਹੇ ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਘਰ-ਘਰ ਜਾ ਕੇ ਕਰੋਨਾਂ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਲੋੜਵੰਦਾਂ ਨੂੰ ਮੁਫਤ ਸੈਨੇਟਾਈਜ਼ਰ ਤੇ ਮਾਸਕ ਵੰਡੇ ਜਾ ਰਹੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਮੋਹਨ ਪਾਲ ਸਿੰਘ ਈਸ਼ਰ ਅਤੇ ਅਸਿਸਟੈਂਟ ਪ੍ਰੋਫੈਸਰ ਤੇ ਐਨਐਸਐਸ ਕੁਆਰਡੀਨੇਟਰ ਡਾ. ਮੀਨੂ ਨੇ ਦੱਸਿਆ ਕਿ ਹੁਣ ਤੱਕ ਯੂਨੀਵਰਸਿਟੀ ਵੱਲੋਂ 17 ਲਿਟਰ ਸੈਨੇਟਾਈਜ਼ਰ ਤਿਆਰ ਕਰਕੇ ਸਟਾਫ਼, ਕੰਟੀਨ ਕਰਮੀਆਂ ਤੇ ਲੋੜਵੰਦ ਲੋਕਾਂ ਨੂੰ ਵੰਡਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਯਨੀਵਰਸਿਟੀ ਅਧੀਨ ਚੱਲ ਰਹੇ ਕਾਲਜਾਂ ਦੇ ਸਟਾਫ ਵੱਲੋਂ ਆਮ ਲੋਕਾਂ ਨੂੰ ਘਰ-ਘਰ ਜਾ ਕਰੋਨਾ ਵਾਇਰਸ ਤੋਂ ਬਚਾਓ ਲਈ ਲੋਂੜੀਦੀਆਂ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਇਸੇ ਤਰਾਂ ਪੰਜਾਬ ਇੰਸਟੀਚਿਊਟ ਆਫ ਟੈਕਨੋਲਜੀ ਨੰਦਗੜ (ਬਠਿੰਡਾ ) ਵੱਲੋਂ ਆਮ ਲੋਕਾਂ ਨੂੰ ਕਰੋਨਾ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ 1000 ਤੋਂ ਵਧੇਰੇ ਲੋੜਵੰਦਾਂ ਨੂੰ ਮੁਫਤ ਮਾਸਿਕ ਵੰਡੇ ਜਾ ਚੁੱਕੇ ਹਨ।ਡਾ ਮੀਨੂੰ ਨੇ ਦੱਸਿਆ ਯੂਨੀਵਰਸਿਟੀ ਨੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਜਾਣੂੰ ਕਰਵਾਉਣ ਤੇ ਸਾਵਧਾਨੀਆਂ ਵਰਤਣ ਲਈ ਸਲੋਗਨ ਤੇ ਪੋਸਟਰ ਮੁਕਾਬਲੇ ਵੀ ਕਰਵਾਏ ਹਨ ਜਿੰਨਾਂ ਵਿੱਚ ਪੰਜਾਬ ਤੋਂ ਇਲਾਵਾ ਹੋਰਨਾਂ ਰਾਜਾਂ ਦੇ 100 ਤੋਂ ਵਧੇਰੇ ਵਿਅਕਤੀਆਂ ਨੇ ਭਾਗ ਲਿਆ। ਇਨਾਂ ਮੁਕਾਬਲਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ।ਡਾ ਮੀਨੂੰ ਨੇ ਇਹ ਵੀ ਦੱਸਿਆ ਕਿ ਗਿਆਨੀ ਜੈਲ ਸਿੰਘ ਕੈਂਪਸ ਕਾਲਜ ਦੇ ਡਾਇਰੈਕਟਰ ਪ੍ਰੋਫੈਸਰ ਸਾਵੀਨਾ ਬਾਂਸਲ ਦੀ ਪ੍ਰੇਰਣਾ ਤੇ ਆਨਲਾਈਨ ਸਲੋਗਨ ਤੇ ਪੋਸਟਰ ਮੁਕਾਬਲੇ ਕਰਵਾਏ ਗਏ, ਜਿਨਾਂ ਵਿੱਚ 60 ਵਿਅਕਤੀਆਂ ਨੇ ਹਿੱਸਾ ਲਿਆ । ਇਨਾਂ ਮੁਕਾਬਲਿਆਂ ਦੀ ਜੱਜਮੈਂਟ ਉੁਪਰੰਤ ਜੇਤੂ ਰਹੇ ਵਿਅਕਤੀਆਂ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।